ਡਿਜੀਟਲ ਡੈਸਕ, ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋਵੇਗਾ। ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ 22 ਦਸੰਬਰ ਤੱਕ ਚੱਲੇਗਾ। ਪ੍ਰਹਿਲਾਦ ਜੋਸ਼ੀ ਮੁਤਾਬਕ 19 ਦਿਨਾਂ ਤੱਕ ਚੱਲਣ ਵਾਲੇ ਸਰਦ ਰੁੱਤ ਸੈਸ਼ਨ ‘ਚ 15 ਬੈਠਕਾਂ ਹੋਣਗੀਆਂ।