ਏਐੱਨਆਈ, ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ। ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਰਾਜ ਸਭਾ ‘ਚ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ‘ਤੇ ਚਰਚਾ ਹੋਈ, ਇਹ ਚਰਚਾ ਅੱਜ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਿਕ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਦੇਸ਼ ਦੀ ਆਰਥਿਕ ਸਥਿਤੀ ‘ਤੇ ਛੋਟੇ ਨੋਟਿਸ ‘ਤੇ ਚਰਚਾ ਸ਼ੁਰੂ ਕੀਤੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਗ੍ਰਾਂਟਾਂ ਲਈ ਪੂਰਕ ਮੰਗਾਂ (Supplementary Demands For Grants), 2023-24 ਨੂੰ ਦਰਸਾਉਂਦਾ ਬਿਆਨ ਪੇਸ਼ ਕਰ ਸਕਦੀ ਹੈ।

ਐੱਸਸੀ-ਐੱਸਟੀ ਭਲਾਈ ਬਾਰੇ ਹੋ ਸਕਦੀ ਹੈ ਚਰਚਾ

ਇਸ ਤੋਂ ਇਲਾਵਾ ਭਾਜਪਾ ਦੇ ਸੰਸਦ ਮੈਂਬਰ ਸੁਮੇਰ ਸੋਲੰਕੀ ਅਤੇ ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਨਿਰੰਜਨ ਬਿਸ਼ੀ 24 ਅਗਸਤ ਤੋਂ 29 ਅਗਸਤ ਤੱਕ ਹੈਵਲੌਕ ਟਾਪੂ, ਪੋਰਟ ਬਲੇਅਰ, ਮਹਾਬਲੀਪੁਰਮ ਅਤੇ ਮੁੰਬਈ ‘ਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੀ ਭਲਾਈ ਬਾਰੇ ਕਮੇਟੀ ਦੇ ਅਧਿਐਨ ਯਾਤਰਾ ਦੀ ਰਿਪੋਰਟ ‘ਤੇ ਚਰਚਾ ਸ਼ੁਰੂ ਕਰ ਸਕਦੇ ਹਨ।

ਵਿਦੇਸ਼ ਮਾਮਲਿਆਂ ਬਾਰੇ ਸਥਾਈ ਕਮੇਟੀ 25ਵੀਂ ਰਿਪੋਰਟ ਪੇਸ਼ ਕਰ ਸਕਦੀ ਹੈ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਕੁਮਾਰ ਮਿੱਤਲ ਅਤੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਨਿਲ ਦੇਸਾਈ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ‘ਤੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੀ 25ਵੀਂ ਰਿਪੋਰਟ ਪੇਸ਼ ਕਰ ਸਕਦੇ ਹਨ।

ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਦੋ ਬਿੱਲ ਪਾਸ

ਜ਼ਿਕਰਯੋਗ ਕਿ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਲੋਕ ਸਭਾ ਵਿਚ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ‘ਤੇ ਬਹਿਸ ਹੋਈ। ਇਸ ਦੇ ਨਾਲ ਹੀ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਦੋ ਬਿੱਲ ਪੇਸ਼ ਕੀਤੇ ਗਏ ਅਤੇ ਪਾਸ ਕੀਤੇ ਗਏ। ਇਸ ਦੇ ਨਾਲ ਹੀ ਰਾਜ ਸਭਾ ਨੇ ‘ਆਪ’ ਸੰਸਦ ਰਾਘਵ ਚੱਢਾ ਦੀ ਮੁਅੱਤਲੀ ਹਟਾਉਣ ਦਾ ਵੀ ਫ਼ੈਸਲਾ ਕੀਤਾ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ 22 ਦਸੰਬਰ ਤੱਕ ਚੱਲੇਗਾ।