Skip to content
Monday, November 16, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪਟਿਆਲਾ ‘ਚ ਸ਼ਰੇਆਮ ਚੱਲੀਆਂ ਗੋਲੀਆਂ: ‘ਆਪ’ ਆਗੂ ਸੁਖਵਿੰਦਰ ਗਾਗੂ ਨੂੰ ਬਣਾਇਆ ਨਿਸ਼ਾਨਾ, ਫਿਰੌਤੀ ਦੀ ਮੰਗ ਦਾ ਖੁਲਾਸਾ

By Admin Published 2 min read
ਪਟਿਆਲਾ ‘ਚ ਸ਼ਰੇਆਮ ਚੱਲੀਆਂ ਗੋਲੀਆਂ: ‘ਆਪ’ ਆਗੂ ਸੁਖਵਿੰਦਰ ਗਾਗੂ ਨੂੰ ਬਣਾਇਆ ਨਿਸ਼ਾਨਾ, ਫਿਰੌਤੀ ਦੀ ਮੰਗ ਦਾ ਖੁਲਾਸਾ

ਪਟਿਆਲਾ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਤੋਂ ਇੱਕ ਵੱਡੀ ਅਪਰਾਧਿਕ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਸਫਾਬਾਦੀ ਗੇਟ ਇਲਾਕੇ ਵਿੱਚ ਦਿਨ-ਦਿਹਾੜੇ ਆਮ ਆਦਮੀ ਪਾਰਟੀ (AAP) ਦੇ ਆਗੂ ਸੁਖਵਿੰਦਰ ਸਿੰਘ ਗਾਗੂ 'ਤੇ ਜਾਨਲੇਵਾ ਹਮਲਾ ਕਰਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੇ ਜਵਾਬ ਵਿੱਚ ਸੁਖਵਿੰਦਰ ਗਾਗੂ ਨੇ ਮੁਸਤੈਦੀ ਦਿਖਾਉਂਦਿਆਂ ਆਪਣੀ ਲਾਇਸੈਂਸੀ ਪਿਸਤੌਲ ਨਾਲ ਆਤਮ ਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ, ਜਿਸ ਕਾਰਨ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਗਾਗੂ ਨੇ ਇੱਕ ਵੱਡਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਦਸੰਬਰ 2025 ਤੋਂ ਹੀ ਉਨ੍ਹਾਂ ਨੂੰ ਲਗਾਤਾਰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਆ ਰਹੀਆਂ ਹਨ। ਉਨ੍ਹਾਂ ਦਾ ਪ੍ਰਾਪਰਟੀ ਦਾ ਕਾਰੋਬਾਰ ਕਾਫੀ ਵਧੀਆ ਚੱਲ ਰਿਹਾ ਹੈ ਅਤੇ ਉਹ ਕਰੀਬ 13 ਵੱਖ-ਵੱਖ ਪ੍ਰੋਜੈਕਟਾਂ 'ਤੇ ਕੰਮ ਕਰ ਰਹੇ ਹਨ।

ਗਾਗੂ ਮੁਤਾਬਕ, ਬਦਮਾਸ਼ਾਂ ਨੇ ਪਹਿਲਾਂ ਉਨ੍ਹਾਂ ਤੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਨੂੰ ਬਾਅਦ ਵਿੱਚ ਵਧਾ ਕੇ 50 ਲੱਖ ਕਰ ਦਿੱਤਾ ਗਿਆ ਅਤੇ ਹੁਣ ਉਹ ਇੱਕ ਕਰੋੜ ਰੁਪਏ ਦੀ ਮੰਗ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਅੱਜ ਉਨ੍ਹਾਂ ਕੋਲ ਲਾਇਸੈਂਸੀ ਹਥਿਆਰ ਨਾ ਹੁੰਦਾ ਤਾਂ ਉਨ੍ਹਾਂ ਦਾ ਬਚਣਾ ਨਾਮੁਮਕਿਨ ਸੀ ਅਤੇ ਉੱਥੇ ਲਾਸ਼ਾਂ ਵਿਛ ਜਾਣੀਆਂ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp