Skip to content
Tuesday, November 17, 2026 8°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਫਿਲੀਪੀਨਜ਼ ‘ਚ ਪੀਐੱਮ ਮੋਦੀ ਨੇ ਸਿਰਜਿਆ ਇਤਿਹਾਸ: 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

By Editor Published 1 min read
ਫਿਲੀਪੀਨਜ਼ ‘ਚ ਪੀਐੱਮ ਮੋਦੀ ਨੇ ਸਿਰਜਿਆ ਇਤਿਹਾਸ: 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਮਨੀਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਸਥਿਤ ਦੇਸ਼ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਨਤਮਸਤਕ ਹੋ ਕੇ ਇਸ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਉਹ ਇੱਥੇ ਆ ਕੇ ਆਪਣੇ ਆਪ ਨੂੰ ਬਹੁਤ ਵਡਭਾਗਾ ਮਹਿਸੂਸ ਕਰ ਰਹੇ ਹਨ। 1901 ਵਿੱਚ ਸਥਾਪਿਤ ਇਹ ਇਤਿਹਾਸਕ ਗੁਰਦੁਆਰਾ ਸਾਹਿਬ ਪਿਛਲੇ 100 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਆਸਥਾ ਦਾ ਪ੍ਰਮੁੱਖ ਕੇਂਦਰ ਰਿਹਾ ਹੈ।

ਹੁਣ ਇਸ ਗੁਰਦੁਆਰੇ ਨੂੰ ਪੰਜ ਮੰਜ਼ਿਲਾ ਇਮਾਰਤ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਸਮਾਗਮ ਵਿੱਚ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਫਿਲੀਪੀਨਜ਼ ਦੇ ਕਈ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 23ਵੇਂ ਆਸੀਆਨ-ਭਾਰਤ ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਮਨੀਲਾ ਪਹੁੰਚੇ ਹੋਏ ਹਨ, ਜਿੱਥੇ ਉਹ ਕਵਾਡ ਦੇਸ਼ਾਂ ਦੇ ਨੇਤਾਵਾਂ ਨਾਲ ਅਹਿਮ ਮੀਟਿੰਗਾਂ ਵੀ ਕਰਨਗੇ।

Editor Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp