ਏਐਨਆਈ, ਮੁੰਬਈ : ਬਦਨਾਮ ਦਾਊਦ ਇਬਰਾਹਿਮ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕੀਤੀ। ਇਸ ਕਾਲ ‘ਚ ਦੋਸ਼ੀ ਵਿਅਕਤੀ ਨੇ ਦਾਅਵਾ ਕੀਤਾ ਕਿ ਦਾਊਦ ਗੈਂਗ ਨੇ ਉਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਕਿਹਾ ਸੀ।
ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 505 (2) ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
Mumbai Police say, “A man arrested for placing threat calls at Mumbai Police Control Room in the name of Dawood Ibrahim gang. The man had claimed that the gang had told him to blow up PM Modi and UP CM Yogi Adityanath. The caller had also threatened to blow up JJ Hospital. Case…
— ANI (@ANI) November 21, 2023
ਮੁੰਬਈ ਪੁਲਿਸ ਨੇ ਜਾਰੀ ਕੀਤਾ ਬਿਆਨ
ਮੁੰਬਈ ਪੁਲਿਸ ਨੇ ਇਕ ਬਿਆਨ ‘ਚ ਕਿਹਾ ਕਿ ‘ਦਾਊਦ ਇਬਰਾਹਿਮ ਗੈਂਗ ਦੇ ਨਾਂ ‘ਤੇ ਮੁੰਬਈ ਪੁਲਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕਰਨ ਲਈ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਅਕਤੀ ਨੇ ਦਾਅਵਾ ਕੀਤਾ ਸੀ ਕਿ ਗਿਰੋਹ ਨੇ ਉਸ ਨੂੰ ਪੀਐਮ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਮਾਰਨ ਲਈ ਕਿਹਾ ਸੀ। ਫੋਨ ਕਰਨ ਵਾਲੇ ਨੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਦੀ ਧਾਰਾ 505 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਧਮਕੀ ਭਰੇ ਸੰਦੇਸ਼ ਪਹਿਲਾਂ ਵੀ ਆਏ
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਵੀ ਮੁੰਬਈ ਪੁਲਿਸ ਨੂੰ ਅਜਿਹਾ ਹੀ ਧਮਕੀ ਭਰਿਆ ਸੁਨੇਹਾ ਮਿਲਿਆ ਸੀ। ਇਸ ਨੂੰ ਭੇਜਣ ਵਾਲੇ ਵਿਅਕਤੀ ਨੇ ਧਮਕੀ ਦਿੱਤੀ ਸੀ ਕਿ ਜੇਕਰ ਭਾਰਤ ਸਰਕਾਰ 500 ਕਰੋੜ ਰੁਪਏ ਦਾ ਭੁਗਤਾਨ ਕਰਨ ਅਤੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਹਾਅ ਕਰਨ ਵਿੱਚ ਅਸਫਲ ਰਹੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਹਿਮਦਾਬਾਦ ਵਿੱਚ ਉਨ੍ਹਾਂ ਦੇ ਨਾਂ ‘ਤੇ ਬਣੇ ਸਟੇਡੀਅਮ ਨੂੰ ਉਡਾ ਦਿੱਤਾ ਜਾਵੇਗਾ। ਈਮੇਲ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਅੱਤਵਾਦੀ ਸਮੂਹ ਨੇ ਹਮਲਿਆਂ ਨੂੰ ਅੰਜਾਮ ਦੇਣ ਲਈ ਆਪਣੇ ਲੋਕਾਂ ਨੂੰ ਪਹਿਲਾਂ ਹੀ ਤਾਇਨਾਤ ਕਰ ਦਿੱਤਾ ਹੈ।


