ਬਿਜ਼ਨਸ ਡੈਸਕ, ਨਵੀਂ ਦਿੱਲੀ : ਸਰਕਾਰ ਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਹੈ। ਇਸ ਸਕੀਮ ਵਿਚ ਸਰਕਾਰ ਵੱਲੋਂ ਸਾਲਾਨਾ 6,000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਕਮ ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਹਰ ਕਿਸ਼ਤ ਵਿਚ 2,000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਹੁਣ ਤੱਕ ਸਰਕਾਰ ਇਸ ਸਕੀਮ ਦੀਆਂ 15 ਕਿਸ਼ਤਾਂ ਜਾਰੀ ਕਰ ਚੁੱਕੀ ਹੈ। ਇਸ ਦੇ ਨਾਲ ਹੀ 16ਵੀਂ ਕਿਸ਼ਤ ਲਈ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਈ ਹੈ।

ਜੇ ਤੁਸੀਂ ਵੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ (pmkisan.gov.in) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਰਜਿਸਟਰ ਕਰ ਸਕਦੇ ਹੋ। ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿਚ 15ਵੀਂ ਕਿਸ਼ਤ ‘ਚ ਕਰੀਬ 8 ਕਰੋੜ ਰੁਪਏ ਜਾਰੀ ਕੀਤੇ ਸਨ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਯਾਨੀ 16ਵੀਂ ਕਿਸ਼ਤ ਦੇ ਲਾਭਪਾਤਰੀਆਂ ਦੀ ਗਿਣਤੀ ਕਾਫੀ ਘੱਟ ਸਕਦੀ ਹੈ। ਜਾਣਦੇ ਹਾਂ ਇਸ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਕਮੀ ਦਾ ਕਾਰਨ।

ਈ-ਕੇਵਾਈਸੀ

ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਜ਼ਮੀਨ ਦੀ ਤਸਦੀਕ ਅਤੇ ਈ-ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਹੈ। ਜੇ ਕਿਸੇ ਕਿਸਾਨ ਨੇ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕੀਤੀ ਹੈ ਤਾਂ ਉਸ ਨੂੰ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਕਾਰਨ ਦੇਸ਼ ਦੇ ਕਈ ਕਿਸਾਨਾਂ ਨੂੰ ਇਸ ਯੋਜਨਾ ਦੀ 15ਵੀਂ ਕਿਸ਼ਤ ਦਾ ਲਾਭ ਨਹੀਂ ਮਿਲਿਆ ਹੈ। ਕਿਸਾਨ PM ਕਿਸਾਨ ਪੋਰਟਲ ਜਾਂ CSC ਕੇਂਦਰ ‘ਤੇ ਜਾ ਕੇ ਆਸਾਨੀ ਨਾਲ ਕੇਵਾਈਸੀ ਕਰਵਾ ਸਕਦੇ ਹਨ।

ਰਜਿਸਟਰੇਸ਼ਨ ‘ਚ ਗ਼ਲਤੀ

ਜੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਰਜਿਸਟ੍ਰੇਸ਼ਨ ਕਰਦੇ ਸਮੇਂ ਕੋਈ ਗਲਤੀ ਹੋ ਜਾਂਦੀ ਹੈ ਤਾਂ ਵੀ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲਦਾ। ਇਸ ਤੋਂ ਇਲਾਵਾ ਉਹ ਲਾਭਪਾਤਰੀਆਂ ਦੀ ਸੂਚੀ ਤੋਂ ਬਾਹਰ ਹੋ ਸਕਦਾ ਹੈ। ਇਸ ਕਾਰਨ ਕਿਸਾਨ ਨੂੰ ਅਪਲਾਈ ਕਰਦੇ ਸਮੇਂ ਕੋਈ ਗ਼ਲਤੀ ਨਹੀਂ ਕਰਨੀ ਚਾਹੀਦੀ।

ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ

ਜੇ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿਚ ਰਜਿਸਟ੍ਰੇਸ਼ਨ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦੇ ਹੋ। ਕਿਸਾਨ 155261 ਜਾਂ 1800115526 (ਟੋਲ ਫਰੀ) ਜਾਂ 011-23381092 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਈਮੇਲ ਆਈਡੀ [email protected] ‘ਤੇ ਵੀ ਮੇਲ ਭੇਜ ਸਕਦੇ ਹੋ।