Skip to content
Wednesday, November 11, 2026 13°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਪੁਲਵਾਮਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, 11 ਵਿਦਿਆਰਥੀਆਂ ਸਣੇ 13 ਲੋਕ ਜ਼ਖਮੀ, ਮਚੀ ਹਾਹਾਕਾਰ

By Admin Published 1 min read
ਪੁਲਵਾਮਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, 11 ਵਿਦਿਆਰਥੀਆਂ ਸਣੇ 13 ਲੋਕ ਜ਼ਖਮੀ, ਮਚੀ ਹਾਹਾਕਾਰ

ਪੁਲਵਾਮਾ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਰਾਜਪੋਰਾ ਦੇ ਦ੍ਰਬਗਾਮ ਇਲਾਕੇ ਵਿੱਚ ਬੁੱਧਵਾਰ ਨੂੰ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 11 ਵਿਦਿਆਰਥੀਆਂ ਅਤੇ 2 ਅਧਿਆਪਕਾਂ ਸਮੇਤ ਕੁੱਲ 13 ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮਚ ਗਈ।

ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਪਹਿਲਾਂ ਰਾਜਪੋਰਾ ਦੇ ਸੀ.ਐਚ.ਸੀ (CHC) ਹਸਪਤਾਲ ਲਿਜਾਇਆ ਗਿਆ, ਜਿੱਥੋਂ ਕੁਝ ਗੰਭੀਰ ਜ਼ਖਮੀਆਂ ਨੂੰ ਅਗਲੇ ਇਲਾਜ ਲਈ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਪੁਲਵਾਮਾ ਦੇ ਡਿਪਟੀ ਕਮਿਸ਼ਨਰ ਕੇ.ਕੇ. ਸਿੱਧਾ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਫਿਲਹਾਲ ਸਥਿਰ ਹੈ। ਉਨ੍ਹਾਂ ਦੱਸਿਆ ਕਿ ਦੋ ਵਿਦਿਆਰਥੀਆਂ ਨੂੰ ਬਿਹਤਰ ਇਲਾਜ ਲਈ ਐਸ.ਐਮ.ਐਚ.ਐਸ (SMHS) ਹਸਪਤਾਲ ਰੈਫਰ ਕੀਤਾ ਗਿਆ ਹੈ, ਜਦਕਿ ਇੱਕ-ਇੱਕ ਜ਼ਖਮੀ ਨੂੰ ਸ੍ਰੀਨਗਰ ਦੇ ਸਕਿਮਸ (SKIMS) ਸੌਰਾ ਅਤੇ ਸ੍ਰੀ ਮਹਾਰਾਜਾ ਹਰੀ ਸਿੰਘ (SMHS) ਹਸਪਤਾਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp