ਜਾਸ, ਲੁਧਿਆਣਾ : ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਅਸਰ ਨਾਲ ਪੰਜਾਬ ’ਚ 30 ਨਵੰਬਰ ਤੱਕ ਬੱਦਲਵਾਈ ਰਹਿਣ, ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੇ ਆਸਾਰ ਹਨ। ਇਹੀ ਨਹੀਂ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਵੀ ਪਵੇਗੀ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਅਨੁਸਾਰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਹੁਤੇ ਇਲਾਕਿਆਂ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਰਹੇਗਾ। ਇਸ ਦੌਰਾਨ ਰਾਤ ਦੇ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਜਦਕਿ ਦਿਨ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਪਹਿਲੀ ਦਸੰਬਰ ਤੋਂ ਮੌਸਮ ਖ਼ੁਸ਼ਕ ਰਹੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

