ਲੁਧਿਆਣਾ : ਸੂਬੇ ਭਰ ’ਚ ਅਗਲੇ ਚਾਰ ਦਿਨਾਂ ਤੱਕ ਮੌਸਮ ਖ਼ੁਸ਼ਕ ਰਹੇਗਾ। ਘੱਟੋ-ਘੱਟ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਬਹੁਤੇ ਜ਼ਿਲ੍ਹਿਆਂ ’ਚ ਦਿਨ ਭਰ ਧੁੱਪ ਨਿਕਲੀ। ਮੁਹਾਲੀ ’ਚ ਦਿਨ ਦਾ ਤਾਪਮਾਨ ਸਭ ਤੋਂ ਜ਼ਿਆਦਾ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣੇ ’ਚ ਦਿਨ ਦਾ ਤਾਪਮਾਨ 27.5 ਡਿਗਰੀ, ਪਟਿਆਏ ਦਾ 29.2 ਡਿਗਰੀ, ਫ਼ਰੀਦਕੋਟ ਦਾ 26.8 ਡਿਗਰੀ, ਗੁਰਦਾਸਪੁਰ ਦਾ 24.5 ਡਿਗਰੀ, ਤੇ ਬਰਨਾਲੇ ਦਾ ਦਿਨ ਦਾ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਦੀ ਮੰਨੀਏ ਤਾਂ ਆਉਣ ਵਾਲੇ ਚਾਰ ਪੰਜ ਦਿਨਾਂ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ। ਸਵੇਰੇ ਸ਼ਾਮ ਕੁਝ ਇਲਾਕਿਆਂ ’ਚ ਹਲਕੀ ਧੁੰਦ ਪੈ ਸਕਦੀ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


