ਲੁਧਿਆਣਾ : ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਕਈ ਥਾਈਂ ਸੰਘਣੀ ਧੁੰਦ ਕਾਰਨ ਦ੍ਰਿਸ਼ਤਾ 50 ਮੀਟਰ ਤੋਂ 100 ਮੀਟਰ ਤੱਕ ਰਹਿ ਸਕਦੀ ਹੈ। ਸਵੇਰੇ ਅੱਠ ਵਜੇ ਤੱਕ ਧੁੰਦ ਦਾ ਅਸਰ ਜ਼ਿਆਦਾ ਰਹੇਗਾ। ਦਿਨੇ ਮੌਸਮ ਸਾਫ਼ ਬਣੇ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 17 ਦਸੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਉਧਰ ਸੋਮਵਾਰ ਨੂੰ ਫ਼ਰੀਦਕੋਟ 5.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


