ਜਾ.ਸ, ਲੁਧਿਆਣਾ : ਪੰਜਾਬ ਵਿਚ ਠੰਢ ਜ਼ੋਰ ਫੜਨ ਲੱਗੀ ਹੈ। ਕਈ ਜ਼ਿਲ੍ਹਿਆਂ ਵਿਚ ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਪੰਜਾਬ ਵਿਚ ਫ਼ਰੀਦਕੋਟ ਸਭ ਤੋਂ ਵੱਧ ਠੰਢਾ ਰਿਹਾ ਤੇ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਰੋਪੜ ਵਿਚ ਘੱਟੋ-ਘੱਟ ਤਾਪਮਾਨ 9.0 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿਚ 9.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 10.8 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 12.5 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 13.3 ਡਿਗਰੀ ਸੈਲਸੀਅਸ ਤੇ ਪਟਿਆਲਾ ਵਿਚ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 25 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 28 ਨਵੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


