ਜਾ.ਸ, ਲੁਧਿਆਣਾ : ਸੂਬੇ ’ਚ ਰਾਤ ਦਾ ਤਾਪਮਾਨ ਲਗਾਤਾਰ ਘੱਟ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ, ਜਿਹੜਾ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਉੱਥੇ ਹੀ ਜਲੰਧਰ ’ਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੀ, ਜਦਕਿ ਫ਼ਰੀਦਕੋਟ ਤੇ ਮੋਗਾ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 8.5 ਡਿਗਰੀ, ਚੰਡੀਗੜ੍ਹ ’ਚ 9.3 ਡਿਗਰੀ ਤੇ ਬਠਿੰਡਾ ’ਚ 7.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।