Skip to content
Wednesday, November 18, 2026 7°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਰਾਹੁਲ ਗਾਂਧੀ ‘ਤੇ ਵਰ੍ਹੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਕਿਹਾ- ਦੇਸ਼ ‘ਚ ਭਰੋਸਾ ਨਹੀਂ ਜਿੱਤ ਸਕੇ, ਵਿਦੇਸ਼ਾਂ ‘ਚ ਕਰ ਰਹੇ ਹਨ ਭਾਰਤ ਨੂੰ ਬਦਨਾਮ

By Editor Published 1 min read
ਰਾਹੁਲ ਗਾਂਧੀ ‘ਤੇ ਵਰ੍ਹੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਕਿਹਾ- ਦੇਸ਼ ‘ਚ ਭਰੋਸਾ ਨਹੀਂ ਜਿੱਤ ਸਕੇ, ਵਿਦੇਸ਼ਾਂ ‘ਚ ਕਰ ਰਹੇ ਹਨ ਭਾਰਤ ਨੂੰ ਬਦਨਾਮ

ਨਵੀਂ ਦਿੱਲੀ: ਕੋਲੰਬੀਆ ਯੂਨੀਵਰਸਿਟੀ ਵਿੱਚ ਭਾਰਤੀ ਅਰਥਵਿਵਸਥਾ ਬਾਰੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ "ਪਾਰਟ-ਟਾਈਮ ਨੇਤਾ ਅਤੇ ਹਰ ਸਮੇਂ ਨਿਰਾਸ਼ਾ ਫੈਲਾਉਣ ਵਾਲਾ ਵਿਅਕਤੀ" ਕਰਾਰ ਦਿੱਤਾ। ਜੋਸ਼ੀ ਨੇ ਕਿਹਾ ਕਿ ਰਾਹੁਲ ਗਾਂਧੀ ਜਦੋਂ ਵੀ ਵਿਦੇਸ਼ ਦੌਰੇ 'ਤੇ ਜਾਂਦੇ ਹਨ, ਤਾਂ ਉਨ੍ਹਾਂ ਦਾ ਭਾਰਤ ਵਿਰੋਧੀ ਪ੍ਰਚਾਰ ਨਵੇਂ ਪੱਧਰ 'ਤੇ ਪਹੁੰਚ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਨਿਊਯਾਰਕ ਵਿੱਚ ਇੱਕ ਚਰਚਾ ਦੌਰਾਨ ਕਿਹਾ ਸੀ ਕਿ ਭਾਰਤ ਇੱਕ 'ਆਰਥਿਕ ਤਬਾਹੀ' ਵੱਲ ਵੱਧ ਰਿਹਾ ਹੈ ਅਤੇ ਉਨ੍ਹਾਂ ਨੇ ਬੇਰੁਜ਼ਗਾਰੀ ਤੇ ਸਿੱਖਿਆ ਪ੍ਰਣਾਲੀ ਦੀਆਂ ਕਮੀਆਂ ਦਾ ਜ਼ਿਕਰ ਕੀਤਾ ਸੀ। ਇਸ 'ਤੇ ਪਲਟਵਾਰ ਕਰਦਿਆਂ ਜੋਸ਼ੀ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਵੋਟਰਾਂ ਦਾ ਵਿਸ਼ਵਾਸ ਜਿੱਤਣ ਵਿੱਚ ਅਸਫਲ ਰਹੇ ਹਨ, ਇਸ ਲਈ ਵਿਦੇਸ਼ੀ ਧਰਤੀ 'ਤੇ ਭਾਰਤ ਨੂੰ ਬਦਨਾਮ ਕਰਨਾ ਉਨ੍ਹਾਂ ਦਾ ਪਸੰਦੀਦਾ ਸਿਆਸੀ ਸ਼ੌਕ ਬਣ ਗਿਆ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp