ਜੇਐੱਨਐੱਨ, ਨਵੀਂ ਦਿੱਲੀ : ਭਾਜਪਾ ਨੇਤਾ ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸ਼ਰਮਾ ਦੇ ਨਾਲ ਦੋ ਉਪ ਮੁੱਖ ਮੰਤਰੀਆਂ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਰਾਜਪਾਲ ਕਲਰਾਜ ਮਿਸ਼ਰਾ ਨੇ ਤਿੰਨਾਂ ਨੂੰ ਸਹੁੰ ਚੁਕਾਈ। ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਜੈਪੁਰ ਦੇ ਐਲਬਰਟ ਹਾਲ ਦੇ ਸਾਹਮਣੇ ਆਯੋਜਿਤ ਕੀਤਾ ਗਿਆ ਸੀ।
PM ਮੋਦੀ ਨਾਲ ਨਜ਼ਰ ਆਏ ਸੀਐਮ ਤੇ ਡਿਪਟੀ ਸੀਐਮ
ਰਾਜਸਥਾਨ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਜਨਲਾਲ ਸ਼ਰਮਾ ਤੇ ਉਪ ਮੁੱਖ ਮੰਤਰੀ ਦੀਆ ਕੁਮਾਰੀ ਤੇ ਪ੍ਰੇਮ ਚੰਦ ਬੈਰਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ।
ਪ੍ਰੇਮ ਚੰਦ ਬੈਰਵਾ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਭਾਜਪਾ ਨੇਤਾ ਪ੍ਰੇਮ ਚੰਦ ਬੈਰਵਾ ਨੇ ਜੈਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਰਾਜਸਥਾਨ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਦੀਆ ਕੁਮਾਰੀ ਨੇ ਰਾਜਸਥਾਨ ਦੀ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਭਾਜਪਾ ਨੇਤਾ ਦੀਆ ਕੁਮਾਰੀ ਨੇ ਜੈਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਰਾਜਸਥਾਨ ਦੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।


