Rajasthan New CM : ਭਜਨ ਲਾਲ ਸ਼ਰਮਾ ਰਾਜਸਥਾਨ ਦੇ ਮੁੱਖ ਮੰਤਰੀ ਹੋਣਗੇ। ਇਸ ਸਬੰਧੀ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੀਆ ਕੁਮਾਰੀ ਤੇ ਪ੍ਰੇਮ ਚੰਦਰ ਬੈਰਵਾ ਉਪ ਮੁੱਖ ਮੰਤਰੀ ਵਜੋਂ ਕੰਮ ਕਰਨਗੇ। ਵਿਧਾਇਕ ਦਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ। ਭਜਨ ਲਾਲ ਸ਼ਰਮਾ ਸਾਂਗਾਨੇਰ ਤੋਂ ਵਿਧਾਇਕ ਹਨ ਤੇ ਰਾਜਸਥਾਨ ‘ਚ ਭਾਜਪਾ ਦੇ ਜਨਰਲ ਸਕੱਤਰ ਹਨ। ਦੱਸ ਦਈਏ ਕਿ ਰਾਜਸਥਾਨ ‘ਚ ਕਾਫੀ ਸਮੇਂ ਤੋਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਚਰਚਾ ਚੱਲ ਰਹੀ ਸੀ। ਰਾਜਸਥਾਨ ‘ਚ ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਹੈ।