ਭਾਰਤੀ ਅੱਜ 75ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾ ਰਹੇ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਬਣਨ ਲਈ 2 ਦਿਨਾਂ ਦੇ ਸਰਕਾਰੀ ਦੌਰੇ ‘ਤੇ ਭਾਰਤ ਪਹੁੰਚੇ ਹਨ। ਉਹ ਪੈਰਿਸ ਤੋਂ ਸਿੱਧਾ ਜੈਪੁਰ ਪਹੁੰਚੇ। ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ, ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਵਾਗਤ ਕੀਤਾ। ਬਾਅਦ ਵਿੱਚ ਉਹ ਆਮੇਰ ਕਿਲ੍ਹੇ ਵਿੱਚ ਪਹੁੰਚੇ ਅਤੇ ਭਾਰਤੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪੀਐਮ ਮੋਦੀ ਨੇ ਜੈਪੁਰ ਦੇ ਜੰਤਰ-ਮੰਤਰ ‘ਤੇ ਮੈਕਰੋਨ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਦੇਸ਼ ਅੱਜ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।