ਏਜੰਸੀ, ਨਵੀਂ ਦਿੱਲੀ: Republic Day Parade 2024 ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ ‘ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ।

ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ।

ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ

ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ ‘ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ।