ਕਰਮਜੀਤ ਸਿੰਘ ਆਜ਼ਾਦ, ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕਿਨਾਰੇ ਅੱਜ 4.30 ਵਜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਭੱਠਾ ਮਜ਼ਦੂਰਾਂ ਯੋਗੇਸ਼ ਤੇ ਸੁਨੀਲ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਕੱਤਰ ਕੀਤੀ ਜਾਣਕਾਰੀ ਮੁਤਾਬਕ, ਯੋਗੇਸ਼, ਸੁਨੀਲ ਤੇ ਇਨ੍ਹਾਂ ਦਾ ਇੱਕ ਹੋਰ ਸਾਥੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੱਸੀ ਗੁੱਜਰਾਂ ਵਿਖੇ ਆਪਣੇ ਭੱਠੇ ਵੱਲ ਵਾਪਸ ਜਾ ਰਹੇ ਸਨ ਕਿ ਰਸਤੇ ਵਿਚ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਵਿਚ ਇਹ ਸਾਰੇ ਸੜਕ ’ਤੇ ਡਿੱਗ ਪਏ। ਇਸ ਹਾਦਸੇ ਵਿਚ ਯੋਗੇਸ਼ ਤੇ ਸੁਨੀਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਜਾ ਸਾਥੀ ਜਿਸ ਦੀ ਪਹਿਚਾਣ ਨਾ ਹੋ ਸਕੀ, ਉਹ ਗੰਭੀਰ ਜਖ਼਼ਮੀ ਹੋ ਗਿਆ ਜਿਸਨੂੰ ਇਲਾਜ ਲਈ ਸਮਰਾਲਾ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕਾਂ ਦੀ ਜੇਬ ’ਚੋਂ ਮਿਲੇ ਮੋਬਾਈਲ ਫੋਨਾਂ ਤੋਂ ਉਨ੍ਹਾਂ ਦੇ ਨਾਂਵਾਂ ਦੀ ਪਹਿਚਾਣ ਹੋ ਸਕੀ। ਇਹ ਵੀ ਜਾਣਕਾਰੀ ਮਿਲੀ ਕਿ ਦੋਵੇਂ ਮ੍ਰਿਤਕ ਬੱਸੀ ਗੁੱਜਰਾਂ ਵਿਖੇ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਕਰਦੇ ਸਨ ਪਰ ਸੜਕ ਹਾਦਸੇ ਨੇ ਇਨ੍ਹਾਂ ਦੀ ਜਾਨ ਲੈ ਲਈ। ਮ੍ਰਿਤਕ ਸੁਨੀਲ ਜੋ ਕਿ ਮੁਜੱਫ਼ਰਨਗਰ (ਯੂਪੀ) ਨਾਲ ਸਬੰਧ ਰੱਖਦਾ ਹੈ ਜੋ ਕਿ ਪੰਜਾਬ ਵਿਚ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਇਨ੍ਹਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


