ਕੁਲਵਿੰਦਰ ਸਿੰਘ ਰਾਏ, ਖੰਨਾ: ਦੇਰ ਰਾਤ ਖੰਨਾ ਦੇ ਲਲਹੇੜੀ ਰੋਡ ‘ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰੋਹਿਤ (21) ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ (18) ਵਾਸੀ ਰਾਮਪੁਰ ਕਲੇਰਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਈਕ ਸਵਾਰ ਤਿੰਨੇ ਨੌਜਵਾਨ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋ ਲਲਹੇੜੀ ਰੋਡ ਖੰਨਾ ਵਿਖੇ ਪਹੁੰਚੇ ਤਾਂ ਇਕ ਕਾਰ ਨਾਲ ਟੱਕਰ ਹੋ ਗਈ। ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜੇ ਵਿਚ ਲੈ ਲਿਆ ਅਤੇ ਨੌਜਵਾਨਾਂ ਦੀਆ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


