ਪੀਟੀਆਈ, ਚਿੱਕਬੱਲਾਪੁਰ : ਕਰਨਾਟਕ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਟੈਂਕਰ ਨਾਲ SUV ਦੀ ਟੱਕਰ ਹੋਣ ਕਾਰਨ 12 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਖੜ੍ਹੇ ਟੈਂਕਰ ਨਾਲ ਟਕਰਾਈ ਕਾਰ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਚਿੱਕਬੱਲਾਪੁਰ ਜ਼ਿਲ੍ਹਾ ਹੈੱਡਕੁਆਰਟਰ ਸ਼ਹਿਰ ਦੇ ਬਾਹਰਵਾਰ ਵਾਪਰਿਆ। ਕਾਰ ਬਾਗੇਪੱਲੀ ਤੋਂ ਚਿੱਕਬੱਲਾਪੁਰ ਜਾ ਰਹੀ ਸੀ ਜਦੋਂ ਡਰਾਈਵਰ ਨੇ ਖੜ੍ਹੇ ਟੈਂਕਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਔਰਤਾਂ ਸਮੇਤ 12 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।


