ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਕਰਾਰ, ਇੱਕ ਸਾਲ ਦੀ ਸਖ਼ਤ ਕੈਦ
ਪਟਿਆਲਾ: ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਅਹਿਮ
ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ
ਸਜ਼ਾ ਸੁਣਾਈ ਹੈ। ਇਹ ਮਾਮਲਾ ਪੰਜਾਬ ਦੇ ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ
2018 ਵਿੱਚ ਦਾਇਰ ਕੀਤਾ ਗਿਆ ਸੀ।



