ਐਂਟਰਟੇਨਮੈਂਟ ਡੈਸਕ, ਇੰਦੌਰ : Salman Khan Security: ਹਾਲ ਹੀ ‘ਚ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਰਅਸਲ ਕੁਝ ਸਮਾਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਸਲਮਾਨ ਖਾਨ ਨਾਲ ਕਰੀਬੀ ਸਬੰਧਾਂ ਕਾਰਨ ਕੈਨੇਡਾ ‘ਚ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਹਮਲਾ ਹੋਇਆ ਸੀ। ਇਸ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਸਲਮਾਨ ਦੀ ਸੁਰੱਖਿਆ ਨੂੰ ਲੈ ਕੇ ਅਲਰਟ ਹੋ ਗਈ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਕੈਨੇਡਾ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਬਾਰੀ ਦਾ ਕਾਰਨ ਸਲਮਾਨ ਖਾਨ ਨਾਲ ਉਨ੍ਹਾਂ ਦੀ ਨੇੜਤਾ ਹੀ ਸੀ।

ਇਹ ਖਬਰ ਮਿਲਣ ਤੋਂ ਬਾਅਦ ਸਲਮਾਨ ਖਾਨ ਦੇ ਪ੍ਰਸ਼ੰਸਕ ਕਾਫੀ ਚਿੰਤਤ ਹਨ। ਸਲਮਾਨ ਖਾਨ ਨੂੰ ਫਿਰ ਤੋਂ ਧਮਕੀ ਮਿਲੀ ਹੈ, ਇਸ ਲਈ ਮੰਗਲਵਾਰ ਨੂੰ ਮੁੰਬਈ ਪੁਲਿਸ ਨੇ ਸਲਮਾਨ ਦੀ ਸੁਰੱਖਿਆ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਅਦਾਕਾਰ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਸਲਮਾਨ ਕੋਲ ਵਾਈ ਪਲੱਸ ਸੁਰੱਖਿਆ ਹੈ। ਇਕ ਸੀਨੀਅਰ ਅਧਿਕਾਰੀ ਮੁਤਾਬਕ ਧਮਕੀ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਤਾਂ ਜੋ ਇਹ ਦੇਖਿਆ ਜਾ ਸਕੇ ਕਿ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਈ। ਨਾਲ ਹੀ ਉਨ੍ਹਾਂ ਅਦਾਕਾਰ ਨਾਲ ਸੰਪਰਕ ਕੀਤਾ ਤੇ ਚੌਕਸ ਰਹਿਣ ਲਈ ਕਿਹਾ ਅਤੇ ਸੁਰੱਖਿਆ ਸੰਬੰਧੀ ਕੁਝ ਗੱਲਾਂ ‘ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਫੇਸਬੁੱਕ ਅਕਾਊਂਟ ‘ਤੇ ਗਿੱਪੀ ਗਰੇਵਾਲ ਦੇ ਘਰ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।