ਏਐੱਨਆਈ, ਨਵੀਂ ਦਿੱਲੀ : ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੰਸਦ ‘ਚੋਂ ਮੁਅੱਤਲ ਕੀਤੇ ਜਾਣ ਕਾਰਨ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਹੁਣ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਮਾਮਲੇ ‘ਤੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਸੋਨੀਆ ਗਾਂਧੀ ਨੇ ਸੰਸਦ ਭਵਨ ਦੇ ਸੰਵਿਧਾਨ ਭਵਨ ਦੇ ਸੈਂਟਰਲ ਹਾਲ ਵਿਚ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੇ ਫ਼ੈਸਲੇ ‘ਤੇ ਸਵਾਲ ਚੁੱਕੇ।

ਸਰਕਾਰ ਨੇ ਘੁੱਟਿਆ ਲੋਕਤੰਤਰ ਦਾ ਗਲਾ – ਸੋਨੀਆ

ਸੋਨੀਆ ਗਾਂਧੀ ਨੇ ਕਿਹਾ ਕਿ ਇਸ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਹੈ। ਇਸ ਤੋਂ ਪਹਿਲਾਂ ਕਦੇ ਵੀ ਸੰਸਦ ਦੇ ਇੰਨੇ ਵਿਰੋਧੀ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਨਹੀਂ ਕੀਤਾ ਗਿਆ ਸੀ ਤੇ ਉਹ ਵੀ ਪੂਰੀ ਤਰ੍ਹਾਂ ਉਚਿਤ ਤੇ ਜਾਇਜ਼ ਮੰਗਾਂ ਉਠਾਉਣ ਲਈ।