ਜੈਪੁਰ : ਰਾਸ਼ਟਰੀ ਰਾਜਪੂਤ ਕਰਨੀ ਸੈਨਾ ਅਤੇ ਰਾਜਸਥਾਨ ਦੇ ਹੋਰ ਭਾਈਚਾਰਿਆਂ ਨੇ ਆਪਣੇ ਮੁਖੀ ਸੁਖਦੇਵ ਸਿੰਘ ਗੋਗਾਮੇਦੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੂਬਾ ਵਿਆਪੀ ‘ਬੰਦ’ ਦਾ ਐਲਾਨ ਕੀਤਾ ਹੈ। ਜੈਪੁਰ ‘ਚ ਮੰਗਲਵਾਰ ਦੁਪਹਿਰ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੋਗਾਮੇਦੀ ਨੂੰ ਉਸਦੇ ਘਰ ਦੇ ਅੰਦਰ ਹੀ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ ਬੰਦੂਕਧਾਰੀ ਮੌਕੇ ਤੋਂ ਫਰਾਰ ਹੋ ਗਏ।

ਰਾਜਸਥਾਨ ਵਿੱਚ ਵਿਰੋਧ ਪ੍ਰਦਰਸ਼ਨ

ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਤੋਂ ਬਾਅਦ ਰਾਜਸਥਾਨ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਕਈ ਥਾਵਾਂ ‘ਤੇ ਲੋਕਾਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੜਕ ਜਾਮ ਕਰ ਦਿੱਤੀ। ਕਈ ਥਾਵਾਂ ‘ਤੇ ਲੋਕਾਂ ਨੇ ਬਾਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ। ਕਰਣੀ ਸੈਨਾ ਦੇ ਬੰਦਿਆਂ ਨੇ ਉਸ ਦੀ ਲਾਸ਼ ਉਦੋਂ ਤੱਕ ਲੈਣ ਤੋਂ ਇਨਕਾਰ ਕਰ ਦਿੱਤਾ ਜਦੋਂ ਤੱਕ ਕਾਤਲ ਫੜੇ ਨਹੀਂ ਜਾਂਦੇ। ਕਰਣੀ ਸੈਨਾ ਨੇ ਚਿਤਾਵਨੀ ਦਿੱਤੀ ਹੈ ਕਿ ਕਾਤਲਾਂ ਨੂੰ ਜਲਦੀ ਫੜਿਆ ਜਾਵੇ ਨਹੀਂ ਤਾਂ ਪੂਰਾ ਸੂਬਾ ਬੰਦ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ। ਕਰਣੀ ਸੈਨਾ ਮੁਖੀ ਦੀ ਮੌਤ ਦੀ ਜ਼ਿੰਮੇਵਾਰੀ ਗੈਂਗਸਟਰ ਰੋਹਿਤ ਗੋਦਾਰਾ ਅਤੇ ਗੋਲਡੀ ਬਰਾੜ ਨੇ ਲਈ ਹੈ।