ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ ‘ਚ ਜਲਦ ਹੀ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰ ਕੇ ਹੱਲ ਕੱਢਣ ਦੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਪੰਜਾਬ ‘ਚ ਸਤਲੁਜ ਜਮੁਨਾ ਨਹਿਰ ਸਬੰਧੀ ਸਰਵੇ ‘ਚ ਕੇਂਦਰ ਸਰਕਾਰ ਦਾ ਸਹਿਯੋਗ ਕਰਨ ਦੇ ਹੁਕਮ ਵੀ ਦਿੱਤੇ। ਸੁਪਰੀਮ ਕੋਰਟ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਸਬੰਧੀ ਪ੍ਰਕਿਰਿਆ ਹਰਿਆਣਾ ‘ਚ ਲਗਪਗ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤੀ ਕਰਨ ਲਈ ਮਜਬੂਰ ਨਾ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਦੇ ਦੂਸਰੇ ਹਫ਼ਤੇ ਹੋਵੇਗੀ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



