ਏਐੱਨਆਈ, ਚੇਂਗਮ : ਤਮਿਲਨਾਡੂ ਦੇ ਤਿਰੁਵੰਨਮਲਾਈ ਜ਼ਿਲ੍ਹੇ ਦੇ ਚੇਂਗਮ ਦੇ ਕੋਲ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਹੋਇਆ। ਇਸ ਹਾਦਸੇ ’ਚ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਘਟੀ ਜਦੋਂ ਕਾਰ ਤੇ ਲਾਰੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਸੱਤਾਂ ਦੀ ਮੌਕੇ ’ਤੇ ਹੀ ਮੌਤ ਹੀ ਗਈ। ਪੀੜਤਾਂ ਦੀ ਪਛਾਣ ਦੀ ਅਜੇ ਤਕ ਪੁਸ਼ਟੀ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ, ਸਾਰੇ ਲੋਕ ਇਕ ਵਿਆਹ ਸਮਾਰੋਹ ਤੋਂ ਘਰ ਵਾਪਸ ਪਰਤ ਰਹੇ ਸਨ।
ਲਾਰੀ ਡਰਾਈਵਰ ਹਿਰਾਸਤ ’ਚ
ਚੇਂਗਮ ਪੁਲਿਸ ਨੇ ਇਸ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਲਾਰੀ ਚਾਲਕ ਦੀ ਜਾਨ ਬਚ ਗਈ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਟਰੱਕ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। .jpg)
ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਕਾਰ ਨੇ ਸੜਕ ‘ਤੇ ਗੁਆਇਆ ਕੰਟਰੋਲ
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਤੇਜ਼ ਰਫ਼ਤਾਰ ‘ਤੇ ਜਾ ਰਹੀ ਕਾਰ ਬੇਕਾਬੂ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।



