Skip to content
Monday, November 16, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਟਰੰਪ ਦੇ ਅਮਰੀਕਾ ਤੋਂ ਵਿਦੇਸ਼ੀ ਵਿਦਿਆਰਥੀਆਂ ਦਾ ਮੋਹ ਭੰਗ, ਭਾਰਤੀਆਂ ਦੀ ਗਿਣਤੀ ‘ਚ ਵੀ ਆਈ ਵੱਡੀ ਗਿਰਾਵਟ

By Admin Published 2 min read
ਟਰੰਪ ਦੇ ਅਮਰੀਕਾ ਤੋਂ ਵਿਦੇਸ਼ੀ ਵਿਦਿਆਰਥੀਆਂ ਦਾ ਮੋਹ ਭੰਗ, ਭਾਰਤੀਆਂ ਦੀ ਗਿਣਤੀ ‘ਚ ਵੀ ਆਈ ਵੱਡੀ ਗਿਰਾਵਟ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਅਤੇ ਉੱਚ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਜਾ ਰਹੇ ਬਦਲਾਅ ਕਾਰਨ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। 'ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ' ਦੇ ਤਾਜ਼ਾ ਸਰਵੇਖਣ ਅਨੁਸਾਰ, ਇਸ ਸਾਲ ਅਮਰੀਕਾ ਵਿੱਚ ਦਾਖਲਾ ਲੈਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਕੁੱਲ ਗਿਣਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 9 ਫੀਸਦੀ ਦੀ ਕਮੀ ਆਈ ਹੈ। ਇੰਨਾ ਹੀ ਨਹੀਂ, ਪਹਿਲੀ ਵਾਰ ਪੜ੍ਹਾਈ ਲਈ ਅਮਰੀਕਾ ਆਉਣ ਵਾਲੇ ਨਵੇਂ ਵਿਦਿਆਰਥੀਆਂ ਦੀ ਗਿਣਤੀ ਵੀ 15 ਫੀਸਦੀ ਤੱਕ ਘੱਟ ਗਈ ਹੈ।

ਰਿਪੋਰਟ ਮੁਤਾਬਕ, ਅਮਰੀਕਾ ਵਿੱਚ ਸਭ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਭਾਰਤ ਤੋਂ ਆਉਂਦੇ ਹਨ, ਪਰ ਹੁਣ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅਮਰੀਕਨ ਐਸੋਸੀਏਸ਼ਨ ਆਫ ਯੂਨੀਵਰਸਿਟੀ ਪ੍ਰੋਫੈਸਰਜ਼ ਦੀ ਮੁੱਖ ਕਾਨੂੰਨੀ ਸਲਾਹਕਾਰ ਵੀਣਾ ਦੁਬਲ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਮਰੀਕਾ ਹੁਣ ਇੱਕ ਅਸੁਰੱਖਿਅਤ ਜਗ੍ਹਾ ਜਾਪਣ ਲੱਗ ਪਿਆ ਹੈ, ਜਿਸ ਕਾਰਨ ਕੋਈ ਵੀ ਆਪਣੇ ਬੱਚਿਆਂ ਨੂੰ ਉੱਥੇ ਪੜ੍ਹਨ ਨਹੀਂ ਭੇਜਣਾ ਚਾਹੁੰਦਾ।

ਇਸ ਤੋਂ ਇਲਾਵਾ, ਅਮਰੀਕੀ ਗ੍ਰਹਿ ਸੁਰੱਖਿਆ ਮੰਤਰਾਲੇ (DHS) ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਮਗਰੋਂ ਕੰਮ ਕਰਨ ਦਾ ਮੌਕਾ ਦੇਣ ਵਾਲੇ 'ਵਿਕਲਪਿਕ ਵਿਹਾਰਕ ਸਿਖਲਾਈ' (OPT) ਪ੍ਰੋਗਰਾਮ ਤਹਿਤ ਹਰੇਕ ਵਿਦਿਆਰਥੀ ਪਿੱਛੇ 70,000 ਡਾਲਰ ਦੀ ਫੀਸ ਵਸੂਲਣ ਦੇ ਪ੍ਰਸਤਾਵ ਨੇ ਵੀ ਵਿਦਿਆਰਥੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਸਰਵੇਖਣ ਵਿੱਚ ਸ਼ਾਮਲ 88 ਫੀਸਦੀ ਸੰਸਥਾਵਾਂ ਨੇ ਵੀਜ਼ਾ ਪ੍ਰਕਿਰਿਆ ਦੀ ਸਖ਼ਤੀ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਹੈ। ਮਾਹਿਰਾਂ ਮੁਤਾਬਕ, ਅਮਰੀਕਾ ਵਿੱਚ ਵੱਧ ਰਹੀ ਬੇਯਕੀਨੀ, ਵੀਜ਼ਾ ਅੜਿੱਕੇ ਅਤੇ ਉੱਚ ਸਿੱਖਿਆ ਦੀਆਂ ਵੱਧ ਰਹੀਆਂ ਫੀਸਾਂ ਕਾਰਨ ਹੁਣ ਵਿਦਿਆਰਥੀ ਚੀਨ ਅਤੇ ਹੋਰਨਾਂ ਦੇਸ਼ਾਂ ਦਾ ਰੁਖ਼ ਕਰ ਰਹੇ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp