Skip to content
Tuesday, November 17, 2026 8°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਟਰੰਪ ਪ੍ਰਸ਼ਾਸਨ ਨੂੰ ਅਦਾਲਤ ਦਾ ਝਟਕਾ: ਵੀਜ਼ਾ ਮਿਆਦ ਸੀਮਤ ਕਰਨ ਦਾ ਫੈਸਲਾ ਰੱਦ, ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ

By Editor Published 1 min read
ਟਰੰਪ ਪ੍ਰਸ਼ਾਸਨ ਨੂੰ ਅਦਾਲਤ ਦਾ ਝਟਕਾ: ਵੀਜ਼ਾ ਮਿਆਦ ਸੀਮਤ ਕਰਨ ਦਾ ਫੈਸਲਾ ਰੱਦ, ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ: ਅਮਰੀਕਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੇ ਉਸ ਵਿਵਾਦਿਤ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ, ਜਿਸ ਤਹਿਤ ਵਿਦੇਸ਼ੀ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਪੱਤਰਕਾਰਾਂ ਦੇ ਅਮਰੀਕਾ ਵਿੱਚ ਰਹਿਣ ਦੀ ਮਿਆਦ ਨੂੰ ਸੀਮਤ ਕਰਨ ਦੀ ਯੋਜਨਾ ਸੀ। ਇਸ ਨਵੇਂ ਨਿਯਮ ਅਨੁਸਾਰ ਵਿਦਿਆਰਥੀਆਂ ਨੂੰ ਚਾਰ ਸਾਲ ਬਾਅਦ ਆਪਣਾ ਵੀਜ਼ਾ ਰੀਨਿਊ ਕਰਵਾਉਣ ਲਈ ਵਿਸ਼ੇਸ਼ ਸਰਕਾਰੀ ਮਨਜ਼ੂਰੀ ਲੈਣੀ ਪੈਣੀ ਸੀ।

ਬੋਸਟਨ ਦੇ ਸੰਘੀ ਜੱਜ ਐੱਫ. ਡੇਨਿਸ ਸੇਲਰ ਨੇ ਅੰਦਰੂਨੀ ਸੁਰੱਖਿਆ ਵਿਭਾਗ (DHS) ਦੇ ਇਸ ਪ੍ਰਸਤਾਵ ਨੂੰ ਮਨਮਾਨਾ ਅਤੇ ਕਾਨੂੰਨ ਦੇ ਉਲਟ ਕਰਾਰ ਦਿੱਤਾ ਹੈ। ਇਸ ਫੈਸਲੇ ਨਾਲ 'ਡਿਊਰੇਸ਼ਨ ਆਫ਼ ਸਟੇਟਸ' ਨੀਤੀ ਬਰਕਰਾਰ ਰਹੇਗੀ, ਜਿਸ ਤਹਿਤ ਵਿਦਿਆਰਥੀ ਆਪਣੇ ਕੋਰਸ ਦੇ ਖਤਮ ਹੋਣ ਤੱਕ ਬਿਨਾਂ ਕਿਸੇ ਰੁਕਾਵਟ ਦੇ ਅਮਰੀਕਾ ਵਿੱਚ ਰਹਿ ਸਕਦੇ ਹਨ। ਵੱਖ-ਵੱਖ ਵਿਦਿਅਕ ਸੰਸਥਾਵਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਇੱਕ ਵੱਡੀ ਜਿੱਤ ਦੱਸਿਆ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp