ਡਿਜੀਟਲ ਡੈਸਕ, ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਖ਼ਤਰਨਾਕ ਅੱਤਵਾਦੀ ਜਾਵੇਦ ਅਹਿਮਦ ਮੱਟੂ ਨੂੰ 10 ਲੱਖ ਰੁਪਏ ਦੇ ਇਨਾਮ ਨਾਲ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀ ਜਾਵੇਦ ਨੇ ਜੰਮੂ-ਕਸ਼ਮੀਰ ‘ਚ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਪੁਲਸ ਨੇ ਦੱਸਿਆ ਕਿ ਜਾਵੇਦ ਨੇ ਪਾਕਿਸਤਾਨ ‘ਚ ਅੱਤਵਾਦੀ ਬਣਨ ਦੀ ਟ੍ਰੇਨਿੰਗ ਲਈ ਸੀ। ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਐਚ.ਜੀ.ਐਸ.ਧਾਲੀਵਾਲ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਕੇਂਦਰੀ ਏਜੰਸੀਆਂ ਨੇ ਮਿਲ ਕੇ ਜਾਵੇਦ ਮੱਟੂ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਉਹ A++ ਸ਼੍ਰੇਣੀ ਦਾ ਅੱਤਵਾਦੀ ਹੈ। ਉਸ ‘ਤੇ 10 ਲੱਖ ਰੁਪਏ ਦਾ ਇਨਾਮ ਹੈ ਜੋ 5 ਪੁਲਸ ਮੁਲਾਜ਼ਮਾਂ ਦੇ ਕਤਲ ‘ਚ ਸ਼ਾਮਲ ਹੈ

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਇੱਕ ਚੋਰੀਸ਼ੁਦਾ ਵਾਹਨ ਬਰਾਮਦ ਕੀਤਾ ਗਿਆ ਹੈ। ਉਸ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹ ਜੰਮੂ-ਕਸ਼ਮੀਰ ਵਿੱਚ ਹੋਏ 5 ਗ੍ਰਨੇਡ ਹਮਲਿਆਂ ਵਿੱਚ ਵੀ ਸ਼ਾਮਲ ਸੀ। ਕਈ ਘਟਨਾਵਾਂ ‘ਚ 5 ਪੁਲਸ ਮੁਲਾਜ਼ਮਾਂ ਦੀ ਹੱਤਿਆ ‘ਚ ਸ਼ਾਮਲ ਸੀ। ਇਨ੍ਹਾਂ ਘਟਨਾਵਾਂ ਵਿੱਚ ਦਰਜਨਾਂ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਉਹ ਆਖਰੀ ਬਚੇ ਹੋਏ A++ ਨਾਮਜ਼ਦ ਅੱਤਵਾਦੀਆਂ ਵਿੱਚੋਂ ਇੱਕ ਹੈ, ਜੋ ਜੰਮੂ ਅਤੇ ਕਸ਼ਮੀਰ ਦਾ ਰਹਿਣ ਵਾਲਾ ਹੈ।