Skip to content
Thursday, November 5, 2026 8°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਿਸ ਹੋਈ ਮੁਸਤੈਦ, ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ‘ਚ ਸੁਰੱਖਿਆ ਪ੍ਰਬੰਧ ਕੀਤੇ ਸਖ਼ਤ

By Admin Published 2 min read
ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਿਸ ਹੋਈ ਮੁਸਤੈਦ, ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ‘ਚ ਸੁਰੱਖਿਆ ਪ੍ਰਬੰਧ ਕੀਤੇ ਸਖ਼ਤ

ਜਲੰਧਰ: ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਪਣੀਆਂ ਤਿਆਰੀਆਂ ਪੂਰੀ ਤਰ੍ਹਾਂ ਕੱਸ ਲਈਆਂ ਹਨ। ਇਸੇ ਕੜੀ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਦਾ ਦੌਰਾ ਕਰਕੇ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ 'ਤੇ ਉੱਚ ਅਧਿਕਾਰੀਆਂ ਨੇ ਬਾਜ਼ਾਰਾਂ ਵਿੱਚ ਪਹੁੰਚ ਕੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਦੁਕਾਨਦਾਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਤਿਉਹਾਰਾਂ ਦੌਰਾਨ ਭੀੜ ਨੂੰ ਕੰਟਰੋਲ ਕਰਨ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲਿਸ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰਾਂ ਵਿੱਚ ਬੇਲੋੜੀ ਭੀੜ ਅਤੇ ਟਰੈਫਿਕ ਜਾਮ ਦੀ ਸਥਿਤੀ ਪੈਦਾ ਨਾ ਹੋਣ ਦੇਣ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ।

ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਫੋਰਸ ਦੀ ਤਾਇਨਾਤੀ ਵਧਾਈ ਜਾਵੇ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਰੱਖਿਆ ਜਾਵੇ। ਜਲੰਧਰ ਪੁਲਿਸ ਨੇ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਵਕ ਅਤੇ ਜ਼ਿੰਮੇਵਾਰੀ ਨਾਲ ਮਨਾਉਣ। ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਨਾਗਰਿਕ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp