ਵਾਅਦਿਆਂ ਤੋਂ ਮੁਕਰ ਰਹੀ ਹੈ ਕੇਂਦਰ ਸਰਕਾਰ: ਸੋਨਮ ਵਾਂਗਚੁਕ
ਲਦਾਖ:ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਕੇਂਦਰ ਸਰਕਾਰ ਉੱਤੇ ਲਦਾਖ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ
ਗੰਭੀਰ ਦੋਸ਼ ਲਗਾਏ ਹਨ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਦਾਖੀ ਆਗੂ ਅਗਲੇ ਗੇੜ ਦੀ ਗੱਲਬਾਤ ਲਈ ਸੱਦੇ ਦੀ
ਉਡੀਕ ਕਰ ਰਹੇ ਹਨ, ਜੋ ਕਿ 22 ਅਕਤੂਬਰ ਨੂੰ ਤੈਅ ਕੀਤੀ ਗਈ ਸੀ।ਇੱਕ ਵੀਡੀਓ ਸੁਨੇਹੇ ਵਿੱਚ ਵਾਂਗਚੁਕ ਨੇ ਕਿਹਾ ਕਿ
ਪਿਛਲੇ ਹਫ਼ਤੇ ਦੀ ਬੇਸਿੱਟਾ ਗੱਲਬਾਤ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਸੰਕੇਤ ਦਿੱਤਾ ਸੀ ਕਿ ਚਰਚਾ ਦਾ
ਅਗਲਾ ਗੇੜ 22 ਅਕਤੂਬਰ ਨੂੰ ਹੋਵੇਗਾ। ਉਨ੍ਹਾਂ ਕਿਹਾ, “ਮੈਂ ਆਪਣੀ ਟਿਕਟ ਬੁੱਕ ਕਰਵਾ ਲਈ ਸੀ, ਪਰ ਹੁਣ ਦੱਸਿਆ ਜਾ ਰਿਹਾ
ਹੈ ਕਿ ਇਹ ਗੱਲਬਾਤ ਅੱਜ ਨਹੀਂ ਹੋ ਰਹੀ ਅਤੇ ਉਹ ਆਪਣੇ ਵਾਅਦਿਆਂ ਤੋਂ ਮੁਕਰ ਰਹੇ ਹਨ।”ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ
ਖੇਤਰ ਦੇ ਲੋਕ ਪਹਿਲਾਂ ਹੀ ਬਹੁਤ ਦੁਖੀ ਹਨ। ਇੱਕ ਪਾਸੇ ਚੀਨ ਵੱਲੋਂ ਦਬਾਅ ਹੈ, ਜੋ ਲਦਾਖ ਨੂੰ ਆਪਣਾ ਹਿੱਸਾ ਦੱਸਦਾ ਹੈ ਅਤੇ
ਦੂਜੇ ਪਾਸੇ ਭਾਰਤ ਸਰਕਾਰ ਵੀ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਦਾਖ ਦੇ ਲੋਕਾਂ ਨੂੰ ਵੋਟ ਰਾਹੀਂ
ਆਪਣੇ ਮੁੱਦੇ ਜ਼ਾਹਰ ਕਰਨ ਦੇ ਬੁਨਿਆਦੀ ਲੋਕਤੰਤਰੀ ਅਧਿਕਾਰ ਤੋਂ ਵੀ ਵਾਂਝੇ ਰੱਖਿਆ ਜਾ ਰਿਹਾ ਹੈ।



