ਸਪੋਰਟਸ ਡੈਸਕ, ਨਵੀਂ ਦਿੱਲੀ : IND vs ENG Test Series, Virat Kohli: ਵਿਰਾਟ ਕੋਹਲੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉਹ ਇੰਗਲੈਂਡ ਦੇ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚ ਨਹੀਂ ਖੇਡਣਗੇ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ।

ਕ੍ਰਿਕਟ ਬੋਰਡ ਨੇ ਕਿਹਾ ਕਿ ਵਿਰਾਟ ਕੋਹਲੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਗਾਮੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਤੋਂ ਹਟਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕਪਤਾਨ ਰੋਹਿਤ ਸ਼ਰਮਾ, ਟੀਮ ਪ੍ਰਬੰਧਨ ਅਤੇ ਚੋਣਕਾਰਾਂ ਨਾਲ ਗੱਲ ਕੀਤੀ ਹੈ। ਵਿਰਾਟ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਸ਼ਟਰੀ ਫਰਜ਼ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੀ ਹੈ।

ਵਿਰਾਟ ਕੋਹਲੀ ਦੀ ਨਿੱਜਤਾ ਦਾ ਸਨਮਾਨ ਕਰੋ

ਬੀਸੀਸੀਆਈ ਨੇ ਕਿਹਾ ਕਿ ਭਾਰਤੀ ਬੋਰਡ ਉਨ੍ਹਾਂ ਦੇ ਫੈਸਲੇ ਦਾ ਸਨਮਾਨ ਕਰਦਾ ਹੈ। ਬੋਰਡ ਤੇ ਟੀਮ ਪ੍ਰਬੰਧਨ ਨੇ ਵਿਰਾਟ ਕੋਹਲੀ ਨੂੰ ਆਪਣਾ ਸਮਰਥਨ ਦਿੱਤਾ ਹੈ। ਟੈਸਟ ਸੀਰੀਜ਼ ‘ਚ ਟੀਮ ਦੇ ਬਾਕੀ ਖਿਡਾਰੀਆਂ ਦੀ ਕਾਬਲੀਅਤ ‘ਤੇ ਭਰੋਸਾ ਹੈ। ਬੀਸੀਸੀਆਈ ਨੇ ਆਪਣੇ ਬਿਆਨ ਵਿੱਚ ਮੀਡੀਆ ਅਤੇ ਪ੍ਰਸ਼ੰਸਕਾਂ ਨੂੰ ਇਸ ਦੌਰਾਨ ਵਿਰਾਟ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕੀਤੀ ਹੈ।

ਹੈਦਰਾਬਾਦ ‘ਚ ਹੋਵੇਗਾ ਪਹਿਲਾ ਮੈਚ

ਭਾਰਤ ਅਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਪਹਿਲਾ ਟੈਸਟ ਮੈਚ 25 ਜਨਵਰੀ (ਵੀਰਵਾਰ) ਤੋਂ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਹੋਵੇਗਾ। ਦੋ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਟੀਮ ਦੀ ਕਪਤਾਨੀ ਸੰਭਾਲਣਗੇ।