Skip to content
Friday, November 13, 2026 12°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਵਿਵਾਦਾਂ ‘ਚ ਘਿਰੇ ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਗਿਬਰਾਨ ਨੇ ਦਿੱਤਾ ਅਸਤੀਫ਼ਾ, ਵਿਦਿਅਕ ਡਿਗਰੀ ‘ਤੇ ਉੱਠੇ ਸਨ ਸਵਾਲ

By Admin Published 2 min read
ਵਿਵਾਦਾਂ ‘ਚ ਘਿਰੇ ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਗਿਬਰਾਨ ਨੇ ਦਿੱਤਾ ਅਸਤੀਫ਼ਾ, ਵਿਦਿਅਕ ਡਿਗਰੀ ‘ਤੇ ਉੱਠੇ ਸਨ ਸਵਾਲ

ਜਕਾਰਤਾ: ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਗਿਬਰਾਨ ਰਾਕਾਬੂਮਿੰਗ ਰਾਕਾ ਨੇ ਆਪਣੀ ਵਿਦਿਅਕ ਯੋਗਤਾ ਅਤੇ ਚੋਣ ਪਾਤਰਤਾ ਨੂੰ ਲੈ ਕੇ ਖੜ੍ਹੇ ਹੋਏ ਵੱਡੇ ਵਿਵਾਦ ਮਗਰੋਂ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 39 ਸਾਲਾ ਗਿਬਰਾਨ, ਜੋ ਕਿ ਇੰਡੋਨੇਸ਼ੀਆ ਦੇ ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਦੇ ਪੁੱਤਰ ਹਨ, ਨੇ ਰਾਜਧਾਨੀ ਜਕਾਰਤਾ ਸਥਿਤ ਸੰਸਦ ਭਵਨ ਵਿੱਚ ਦੇਸ਼ ਦੀ ਸਰਵਉੱਚ ਵਿਧਾਨਕ ਸੰਸਥਾ ਦੇ ਅਹੁਦੇਦਾਰਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ। ਮੀਟਿੰਗ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਇਹ ਵਿਵਾਦ ਉਸ ਵੇਲੇ ਗਰਮਾ ਗਿਆ ਸੀ ਜਦੋਂ ਪਿਛਲੇ ਮਹੀਨੇ ਸੰਵਿਧਾਨਕ ਅਦਾਲਤ ਅਤੇ ਸੁਪਰੀਮ ਕੋਰਟ ਨੇ ਗਿਬਰਾਨ ਦੀ ਵਿਦੇਸ਼ੀ ਸਿੱਖਿਆ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਚੋਣ ਨਿਯਮਾਂ ਮੁਤਾਬਕ ਯੋਗ ਨਹੀਂ ਮੰਨਿਆ ਸੀ। ਇਸ ਮਗਰੋਂ ਬੁੱਧਵਾਰ ਨੂੰ ਅੱਠ ਵੱਖ-ਵੱਖ ਸਿਆਸੀ ਪਾਰਟੀਆਂ ਦੇ 120 ਸੰਸਦ ਮੈਂਬਰਾਂ ਨੇ ਸੰਸਦ ਅੱਗੇ ਸ਼ਿਕਾਇਤ ਦਰਜ ਕਰਵਾ ਕੇ ਉਨ੍ਹਾਂ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਸੀ। ਕਾਨੂੰਨ ਮੁਤਾਬਕ, ਜੇਕਰ ਵਿਸ਼ੇਸ਼ ਕਮੇਟੀ ਦੀ ਜਾਂਚ ਵਿੱਚ ਗਿਬਰਾਨ ਸੰਵਿਧਾਨ ਦੀ ਉਲੰਘਣਾ ਦੇ ਦੋਸ਼ੀ ਪਾਏ ਜਾਂਦੇ, ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਸੀ।

ਜਾਣਕਾਰੀ ਮੁਤਾਬਕ, ਗਿਬਰਾਨ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਪ੍ਰਬੋਵੋ ਸੁਬੀਅੰਤੋ ਨਾਲ ਮੁਲਾਕਾਤ ਦੌਰਾਨ ਵੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਤਾਂ ਜੋ ਦੇਸ਼ ਨੂੰ ਲੰਮੇ ਸਿਆਸੀ ਵਿਵਾਦ ਤੋਂ ਬਚਾਇਆ ਜਾ ਸਕੇ। ਭਾਵੇਂ ਉਸ ਵੇਲੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦੀ ਸਲਾਹ ਦਿੱਤੀ ਸੀ, ਪਰ ਹੁਣ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਇੰਡੋਨੇਸ਼ੀਆ ਦੇ ਕਾਨੂੰਨ ਮੁਤਾਬਕ, ਉਪ ਰਾਸ਼ਟਰਪਤੀ ਦੇ ਅਸਤੀਫ਼ੇ ਮਗਰੋਂ ਨਵੀਆਂ ਚੋਣਾਂ ਕਰਵਾਉਣ ਦੀ ਲੋੜ ਨਹੀਂ ਹੁੰਦੀ, ਸਗੋਂ ਜਨ ਪ੍ਰਤੀਨਿਧੀ ਸਭਾ 60 ਦਿਨਾਂ ਦੇ ਅੰਦਰ ਰਾਸ਼ਟਰਪਤੀ ਵੱਲੋਂ ਨਾਮਜ਼ਦ ਦੋ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਨੂੰ ਨਵਾਂ ਉਪ ਰਾਸ਼ਟਰਪਤੀ ਚੁਣ ਸਕਦੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp