ਪੀਟੀਆਈ, ਹੈਦਰਾਬਾਦ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈਪੀਸੀ), ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ ਕੀਤੇ ਜਾਣਗੇ।
#WATCH | Hyderabad: Union Home Minister Amit Shah in his address at the passing-out parade of the 75th batch of IPS probationers says, “The three laws drafted around 1850…CRPC, IPC and Evidence Act, the government has made some significant changes in these three laws and put… pic.twitter.com/LZ60i5ejFW
— ANI (@ANI) October 27, 2023
ਅੰਗਰੇਜ਼ਾਂ ਦੇ ਕਾਨੂੰਨ ਖ਼ਤਮ ਹੋਣਗੇ
ਇੱਥੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਈਪੀਐਸ ਕੈਡਿਟਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣੇ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਨਵੇਂ ਆਤਮ ਵਿਸ਼ਵਾਸ ਅਤੇ ਨਵੀਆਂ ਉਮੀਦਾਂ ਨਾਲ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ।
ਔਰਤਾਂ ਦੀ ਅਗਵਾਈ ਵਿੱਚ ਦੇਸ਼ ਅੱਗੇ ਵੱਧ ਰਿਹਾ ਹੈ
ਅਮਿਤ ਸ਼ਾਹ ਨੇ ਕਿਹਾ, ”ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤਿੰਨ ਨਵੇਂ ਬਿੱਲਾਂ ਦੀ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਤਿੰਨੋਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ‘ਚ ਪੇਸ਼ ਕੀਤੇ ਗਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਬਿੱਲਾਂ ਨੂੰ ਵਿਆਪਕ ਸਲਾਹ-ਮਸ਼ਵਰੇ ਅਤੇ ਚਰਚਾ ਲਈ ਸਥਾਈ ਕਮੇਟੀ ਕੋਲ ਭੇਜਣ ਦੀ ਬੇਨਤੀ ਕੀਤੀ ਸੀ। ਕਮੇਟੀ ਨੂੰ ਅਗਸਤ ਮਹੀਨੇ ਦੇ ਤਿੰਨ ਬਿੱਲਾਂ ਦਾ ਅਧਿਐਨ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।


