ਨਵੀਂ ਦਿੱਲੀ, ਸਪੋਰਟਸ ਡੈਸਕ : ਭਾਰਤੀ ਟੀਮ ਨੇ ਸ਼ਨਿਚਰਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਕੱਟੜ ਵਿਰੋਧੀ ਪਾਕਿਸਤਾਨ ਨੂੰ ਇਕਤਰਫਾ ਅੰਦਾਜ਼ ‘ਚ ਹਰਾਇਆ ਅਤੇ ਹੁਣ ਆਪਣੇ ਅਗਲੇ ਮੈਚ ਲਈ ਪੁਣੇ ਰਵਾਨਾ ਹੋ ਗਈ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਐਤਵਾਰ ਨੂੰ ਪੁਣੇ ਪਹੁੰਚ ਗਈ ਹੈ। ਭਾਰਤੀ ਟੀਮ ਆਪਣਾ ਅਗਲਾ ਮੈਚ ਵੀਰਵਾਰ ਨੂੰ ਬੰਗਲਾਦੇਸ਼ ਖ਼ਿਲਾਫ਼ ਖੇਡੇਗੀ। ਜਦੋਂ ਭਾਰਤੀ ਟੀਮ ਪੁਣੇ ਏਅਰਪੋਰਟ ਪਹੁੰਚੀ ਤਾਂ ਪ੍ਰਸ਼ੰਸਕਾਂ ਨੇ ਇੰਡੀਆ…ਇੰਡੀਆ… ਦੇ ਨਾਅਰੇ ਲਾਏ। ਭਾਰਤੀ ਖਿਡਾਰੀਆਂ ਨੇ ਪ੍ਰਸ਼ੰਸਕਾਂ ਦਾ ਸਵਾਗਤ ਕੀਤਾ ਅਤੇ ਬੱਸ ਵਿਚ ਸਵਾਰ ਹੋ ਕੇ ਹੋਟਲ ਵੱਲ ਚਲੇ ਗਏ।
ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ
ਟੀਮ ਇੰਡੀਆ ਨੇ ਵਿਸ਼ਵ ਕੱਪ 2023 ਵਿਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪੰਜ ਵਾਰ ਦੇ ਵਿਸ਼ਵ ਚੈਂਪੀਅਨ ਆਸਟਰੇਲੀਆ ਨੂੰ ਆਪਣੇ ਪਹਿਲੇ ਮੈਚ ਵਿਚ 6 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਦੂਜੇ ਮੈਚ ਵਿਚ ਅਫਗਾਨਿਸਤਾਨ ਨੂੰ ਹਰਾਇਆ। ਫਿਰ ਸ਼ਨਿਚਰਵਾਰ ਨੂੰ ਭਾਰਤ ਨੇ ਕੱਟੜ ਵਿਰੋਧੀ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦੀ ਹੈਟ੍ਰਿਕ ਲਗਾਈ।
ਭਾਰਤੀ ਟੀਮ ਲਗਾਤਾਰ ਤਿੰਨ ਜਿੱਤਾਂ ਨਾਲ ਵਿਸ਼ਵ ਕੱਪ 2023 ਦੀ ਅੰਕ ਸੂਚੀ ਵਿਚ ਸਿਖ਼ਰਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ ਇਸ ਸਮੇਂ ਅੰਕ ਸੂਚੀ ਵਿੱਚ ਛੇਵੇਂ ਸਥਾਨ ‘ਤੇ ਹੈ। ਸ਼ਾਕਿਬ ਅਲ ਹਸਨ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਟੀਮ ਨੇ 3 ਮੈਚ ਖੇਡੇ, ਇੱਕ ਜਿੱਤਿਆ ਜਦੋਂਕਿ ਦੋ ਹਾਰੇ।
VIDEO | Indian cricket team arrives in Pune for their upcoming World Cup match with Bangladesh on October 19.
(Full video available on PTI Videos) pic.twitter.com/2WEFyO57DJ
— Press Trust of India (@PTI_News) October 15, 2023
ਭਾਰਟੀ ਟੀਮ
ਭਾਰਤ ਦੀ ਟੀਮ – ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪਾਂਡਿਆ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਰਵੀਚੰਦਰਨ ਅਸ਼ਵਿਨ, ਈਸ਼ਾਨਦੀਪ ਕਿਸ਼ਨ ਅਤੇ ਕੇ. ਯਾਦਵ।



