ਜਾਸ, ਲੁਧਿਆਣਾ : ਸੂਬੇ ’ਚ ਰਾਤ ਦਾ ਤਾਪਮਾਨ ਲਗਾਤਾਰ ਘੱਟ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ, ਜਿਹੜਾ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਉੱਥੇ ਹੀ ਜਲੰਧਰ ’ਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੀ, ਜਦਕਿ ਫ਼ਰੀਦਕੋਟ ਤੇ ਮੋਗਾ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 8.5 ਡਿਗਰੀ, ਚੰਡੀਗੜ੍ਹ ’ਚ 9.3 ਡਿਗਰੀ ਤੇ ਬਠਿੰਡਾ ’ਚ 7.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


