Winter Vacation 2024 : ਡਿਜੀਟਲ ਡੈਸਕ, ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੜਾਕੇ ਦੀ ਠੰਢ ਜਾਰੀ ਹੈ। ਮੌਜੂਦਾ ਠੰਢੇ ਮੌਸਮ ਦੇ ਮੱਦੇਨਜ਼ਰ ਦਿੱਲੀ ਦੇ ਸਕੂਲ ਨਰਸਰੀ ਤੋਂ 5ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਅਗਲੇ 5 ਦਿਨਾਂ ਲਈ ਯਾਨੀ 12 ਜਨਵਰੀ ਤਕ ਬੰਦ ਰਹਿਣਗੇ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਇਕ ਪਿਛਲੇ ਆਦੇਸ਼ ਵਿਚ ਦਿੱਲੀ ਸਰਕਾਰ ਨੇ ਸੀਤ ਲਹਿਰ ਤੇ ਆਈਐਮਡੀ ਦੇ ਯੈਲੋ ਅਲਰਟ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖੇਤਰ ‘ਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਤੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤਕ ਵਧਾ ਦਿੱਤੀਆਂ ਸਨ। ਹਾਲਾਂਕਿ, ਹੁਕਮ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਨਾਲ ਸਬੰਧਤ ਆਦੇਸ਼ ਵਾਪਸ ਲੈ ਲਿਆ ਸੀ।