World Cup 2023 : ਏਜੰਸੀ, ਅਹਿਮਦਾਬਾਦ : ਭਾਰਤ ਅਤੇ ਪਾਕਿਸਤਾਨ (#INDvsPAK) ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਮਹਾਮੁਕਾਬਲਾ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਲਈ ਚੰਗੀ ਖ਼ਬਰ ਇਹ ਹੈ ਕਿ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (Shubhman Gill) ਚੋਣ ਲਈ ਉਪਲਬਧ ਹਨ।
ਇਸ ਗੱਲ ਦੀ ਪੁਸ਼ਟੀ ਖ਼ੁਦ ਕਪਤਾਨ ਰੋਹਿਤ ਸ਼ਰਮਾ ਨੇ ਕੀਤੀ ਹੈ। ਮੈਚ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ‘ਚ ਰੋਹਿਤ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਖਿਲਾਫ ਵਿਸ਼ਵ ਕੱਪ ਦੇ ਵੱਡੇ ਮੈਚ ਲਈ ਸ਼ੁਭਮਨ ਗਿੱਲ 99 ਫੀਸਦੀ ਉਪਲੱਬਧ ਹਨ। ਹੁਣ ਸਵਾਲ ਇਹ ਹੈ ਕਿ ਜੇਕਰ ਸ਼ੁਭਮਨ ਗਿੱਲ ਫਾਈਨਲ 11 (Playing XI) ‘ਚ ਪ੍ਰਵੇਸ਼ ਕਰਦੇ ਹਨ ਤਾਂ ਕਿਹੜਾ ਖਿਡਾਰੀ ਬਾਹਰ ਹੋਵੇਗਾ।
India Playing XI Vs Pakistan
ਜੇਕਰ ਸ਼ੁਭਮਨ ਗਿੱਲ ਟੀਮ ‘ਚ ਸ਼ਾਮਲ ਹੁੰਦੇ ਹਨ ਤਾਂ ਈਸ਼ਾਨ ਕਿਸ਼ਨ ਬਾਹਰ ਹੋ ਜਾਣਗੇ। ਈਸ਼ਾਨ ਕਿਸ਼ਨ ਨੇ ਵਿਸ਼ਵ ਕੱਪ ਦੇ ਪਹਿਲੇ ਦੋ ਮੈਚਾਂ ‘ਚ ਰੋਹਿਤ ਸ਼ਰਮਾ ਦੇ ਨਾਲ ਪਾਰੀ ਦੀ ਸ਼ੁਰੂਆਤ ਕੀਤੀ ਹੈ।
ਅਜਿਹਾ ਵੀ ਵਿਚਾਰ ਹੈ ਕਿ ਸ਼ਾਰਦੁਲ ਠਾਕੁਰ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਨੂੰ ਟੀਮ ‘ਚ ਸ਼ਾਮਲ ਕੀਤਾ ਜਾਵੇ। ਸ਼ਾਰਦੁਲ ਠਾਕੁਰ ਨੂੰ ਆਸਟ੍ਰੇਲੀਆ ਖਿਲਾਫ ਪਹਿਲੇ ਮੈਚ ‘ਚ ਜਗ੍ਹਾ ਨਹੀਂ ਮਿਲੀ ਸੀ।
ਅਫਗਾਨਿਸਤਾਨ ਖਿਲਾਫ ਦੂਜੇ ਮੈਚ ‘ਚ ਰਵੀਚੰਦਰਨ ਅਸ਼ਵਿਨ ਦੀ ਜਗ੍ਹਾ ਸ਼ਾਰਦੁਲ ਠਾਕੁਰ ਨੂੰ ਸ਼ਾਮਲ ਕੀਤਾ ਗਿਆ ਸੀ।
ਭਾਰਤ: ਰੋਹਿਤ ਸ਼ਰਮਾ, ਇਸ਼ਾਨ ਕਿਸ਼ਨ/ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ/ਸੂਰਿਆਕੁਮਾਰ ਯਾਦਵ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।
They meet again at the @cricketworldcup! 🇮🇳🤝🇵🇰
Arch-rivals India and Pakistan are set for their #CWC23 face-off in Ahmedabad.
Tune in to watch ➡ https://t.co/ObsrEL7ZMT#INDvPAK #CWC23 pic.twitter.com/sQeWh92oYp
— ICC (@ICC) October 13, 2023
ਸ਼ੁਭਮਨ ਗਿੱਲ ਨੂੰ ਹੋਇਆ ਸੀ ਡੇਂਗੂ
ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਸ਼ੁਭਮਨ ਗਿੱਲ ਨੂੰ ਡੇਂਗੂ ਹੋ ਗਿਆ ਸੀ। ਇਸ ਕਾਰਨ ਉਹ ਆਸਟ੍ਰੇਲੀਆ ਤੇ ਅਫਗਾਨਿਸਤਾਨ ਖਿਲਾਫ ਮੈਚ ਨਹੀਂ ਖੇਡ ਸਕੇ। ਇਸ ਦੌਰਾਨ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤੇ ਉਨ੍ਹਾਂ ਨੂੰ ਚੇਨਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਜਲਦੀ ਠੀਕ ਹੋਣ ਤੋਂ ਬਾਅਦ ਸ਼ੁਭਮਨ ਭਾਰਤ-ਪਾਕਿ ਮੈਚ ਤੋਂ ਪਹਿਲਾਂ ਅਹਿਮਦਾਬਾਦ ਪਹੁੰਚ ਗਏ। ਇੱਥੇ ਅਭਿਆਸ ਵੀ ਕੀਤਾ।



