Ad-Time-For-Vacation.png

ਅਕਾਲੀ ਇਸ ਲਈ ਕਰ ਰਹੇ ਬੇਅਦਬੀ ਮਾਮਲਿਆਂ ਦੀ ਰਿਪੋਰਟ ਦਾ ਵਿਰੋਧ, ਖਹਿਰਾ ਵੱਲੋਂ ਖੁਲਾਸਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਮੁੱਦਾ ਗਰਮਾਇਆ ਹੋਇਆ ਹੈ। ਅਕਾਲੀ ਦਲ ਵੱਲੋਂ ਸਪੈਸ਼ਲ ਰੇਟਾਂ ‘ਤੇ ਰਿਪੋਰਟ ਵੇਚਣ ਦੇ ਮਾਮਲੇ ‘ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਰਿਪੋਰਟ ‘ਚ ਮੁਲਜ਼ਮਾਂ ਵਜੋਂ ਨਾਂ ਉਕਰੇ ਹੋਏ ਹਨ। ਇਸੇ ਗੱਲ ਤੋਂ ਅਕਾਲੀਆਂ ਵੱਲੋਂ ਇੰਨਾ ਡਰਾਮਾ ਕੀਤਾ ਜਾ ਰਿਹਾ ਹੈ।ਇਸ ਮੌਕੇ ਖਹਿਰਾ ਨੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਅਕਾਲੀ ਦਲ ਦੇ ਲੀਡਰਾਂ ਤੇ ਪੰਜਾਬ ਪੁਲਿਸ ਦੇ ਅਫ਼ਸਰਾਂ ਖਿਲਾਫ ਸਜ਼ਾ ਦੀ ਮੰਗ ਕੀਤੀ। ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਇਸ ਰਿਪੋਰਟ ‘ਤੇ ਅਕਾਲੀ ਦਲ ਦਾ ਡਟ ਕੇ ਵਿਰੋਧ ਕਰਾਂਗੇ।
ਉੱਧਰ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਤੇ ਪ੍ਰਧਾਨ ਸਿਮਰਜੀਤ ਬੈਂਸ ਨੇ ਵਿਧਾਨ ਸਭਾ ‘ਚ ਪਾਣੀਆਂ ਦਾ ਮੁੱਦਾ ਲੈ ਕੇ ਆਉਣ ਦੀ ਗੱਲ ਕੀਤੀ। ਬੈਂਸ ਨੇ ਕਿਹਾ ਕਿ ਰਾਜਸਥਾਨ ਪੰਜਾਬ ਦੇ ਪਾਣੀ ਲੈਣ ਕਰਕੇ ਕਰਜ਼ਾਈ ਹੈ ਜਿਸ ਦੀ ਕੁੱਲ ਕੀਮਤ ਸੌਲਾਂ ਲੱਖ ਕਰੋੜ ਰੁਪਏ ਬਣਦੀ ਹੈ।ਬੈਂਸ ਨੇ ਕਿਹਾ ਵਿਧਾਨ ਸਭਾ ਵਿੱਚ ਇਸ ਪੈਸੇ ਦੀ ਵਸੂਲੀ ਲਈ ਪੰਜਾਬ ਸਰਕਾਰ ਤੋਂ ਮੰਗ ਕਰਨਗੇ। ਸਿਮਰਜੀਤ ਬੈਂਸ ਦੇ ਨਾਲ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਵਿਧਾਇਕ ਵੀ ਪਾਣੀਆਂ ਦੀ ਮੰਗ ‘ਤੇ ਬੈਂਸ ਭਰਾਵਾਂ ਨਾਲ ਡਟੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.