ਅਕਾਲੀ ਮੰਤਰੀ ਦੀ ਹਾਜ਼ਰੀ ‘ਚ ਸਿੱਖ ਭਾਈਚਾਰੇ ਵੱਲੋਂ ਕੀਤੀ ਜਾਂਦੀ ਅਰਦਾਸ ਦੀ ਨਕਲ ਕਰਨ ‘ਤੇ ਸਿੱਖਾਂ ‘ਚ ਰੋਸ

ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਸਨਾਤਨ ਧਰਮ ਦੇ ਪੈਰੋਕਾਰਾਂ ਵੱਲੋਂ ਸਿੱਖ ਧਰਮ ਦੀ ਸਤਿਕਾਰਤ ਅਰਦਾਸ ਦੀ ਕੀਤੀ ਗਈ ਨਕਲ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਹਰਕਤ ਨੂੰ ਸਿੱਖ ਧਰਮ ‘ਤੇ ਸਿੱਧਾ ਹਮਲਾ ਦੱਸਦਿਆਂ ਸਿੱਖ ਆਗੂਆਂ ਨੇ ਕਿਹਾ ਹੈ ਕਿ ਅਜਿਹਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੀਤੀ ਗਈ ਇਹ ਕੋਝੀ ਹਰਕਤ ਹੈ। ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਯੁਨਾਈਟਡ ਖਾਲਸਾ ਦਲ ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ, ਕੇਸਰੀ ਲਹਿਰ ਦੇ ਗੁਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਸਰਬਜੀਤ ਸਿੰਘ, ਸਤਿੰਦਰ ਸਿੰਘ ਮੰਗੂਵਾਲ ਸਮੇਤ ਵੱਖ-ਵੱਖ ਸਿੱਖ ਆਗੂਆਂ ਨੇ ਕਿਹਾ ਹੈ ਕਿ ਇਸ ਹਰਕਤ ਲਈ ਸਬੰਧਿਤ ਲੋਕਾਂ ਨੂੰ ਸਿੱਖਾਂ ਪਾਸੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਇਨ੍ਹਾਂ ਖਿਲਾਫ ਸਿੱਖ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਇਸ ਮਾਮਲੇ ਵਿੱਚ ਸਿਕੰਦਰ ਸਿੰਘ ਮਲੂਕਾ ਖਿਲਾਫ ਵੀ ਕਾਰਵਾਈ ਕਰਨੀ ਚਾਹੀਦੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.