ਕਾਨਪੁਰ : ਕਾਂਗਰਸ ਦੀ 72 ਹਜ਼ਾਰ ਰੁਪਏ ਸਾਲਾਨਾ ਦੀ ‘ਨਿਆਂ’ ਯੋਜਨਾ ‘ਤੇ ਨਿਸ਼ਾਨਾ ਲਾਉਂਦਿਆਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਕਿਹਾ ਹੈ ਕਿ ਸਪਾ-ਬਸਪਾ ਗੱਠਜੋੜ ਦੀ ਸਰਕਾਰ ਬਣੀ ਤਾਂ ਅਤਿ ਗ਼ਰੀਬਾਂ ਨੂੰ ਸਰਕਾਰੀ ਤੇ ਨਿੱਜੀ ਖੇਤਰ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਕਾਨਪੁਰ ਦੇ ਮਗਰਾਸਾ ਪਿੰਡ ਵਿਚ ਅਕਬਰਪੁਰ ਲੋਕ ਸਭਾ ਹਲਕੇ ਵਿਚ ਬਸਪਾ ਉਮੀਦਵਾਰ ਨਿਸ਼ਾ ਸਚਾਨ ਦੀ ਹਮਾਇਤ ਵਿਚ ਜਲਸਾ ਕਰਨ ਪੁੱਜੀ ਮਾਇਆਵਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਲੰਮੇਂ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਉਹ ਰਾਖਵਾਂਕਰਨ ਖ਼ਤਮ ਕਰਨ ਦੀ ਗੱਲ ਆਖ ਕੇ ਭੋਲੀ-ਭਾਲੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ। ਮੋਦੀ ਦੀ ਹਿੰਮਤ ਨਹੀਂ ਹੈ ਕਿ ਉਹ ਇਸ ਨੂੰ ਖ਼ਤਮ ਕਰ ਸਕਣ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


