ਵਾਸ਼ਿੰਗਟਨ ਡੀ. ਸੀ., (ਹੁਸਨ ਲੜੋਆ ਬੰਗਾ)-ਭਾਰਤ ‘ਚ ਦਲਿਤਾਂ ‘ਤੇ ਵਧ ਰਹੇ ਹਮਲਿਆਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੌਮ ਲੈਂਟੋਸ ਅਤੇ ਯੂਨਾਈਟਿਡ ਸਟੇਟ ਕਮਿਸ਼ਨਰ ਫਾਰ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ (ਯੂ. ਐਸ. ਸੀ. ਆਈ. ਆਰ. ਐਫ.) ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਰੀਕਨ ਸਰਕਾਰ ਨੂੰ ਗੁਜ਼ਾਰਿਸ਼ ਕਰੇ ਕਿ ਉਹ ਇਸ ਮੁੱਦੇ ਨੂੰ ਯੂ. ਐਨ. ਓ. ਤੱਕ ਉਠਾਉਣ। ਏ. ਜੀ. ਪੀ. ਸੀ. ਦੇ ਪ੍ਰਧਾਨ ਸ: ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ: ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਜਦੋਂ ਤੋਂ ਮੌਜੂਦ ਬੀ. ਜੇ. ਪੀ. ਦੀ ਸਰਕਾਰ ਕੇਂਦਰ ‘ਚ ਆਈ ਹੈ, ਉਦੋਂ ਤੋਂ ਹੀ ਭਾਰਤ ‘ਚ ਦਲਿਤਾਂ ਅਤੇ ਘੱਟ ਗਿਣਤੀਆਂ ਖਿਲਾਫ਼ ਹਿੰਸਕ ਘਟਨਾਵਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਦਲਿਤ ਹਜ਼ਾਰਾਂ ਸਾਲਾਂ ਤੋਂ ਉੱਚ ਸ਼੍ਰੇਣੀਆਂ ਦੇ ਵਿਤਕਰੇ ਦਾ ਸ਼ਿਕਾਰ ਹੁੰਦੇ ਆਏ ਹਨ ਅਤੇ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਵੀ ਉਨ੍ਹਾਂ ਵਿਰੁੱਧ ਹਿੰਸਾ ਅਤੇ ਭੇਦਭਾਵ ਜਾਰੀ ਹੈ। ਉਨ੍ਹਾਂ ਨੇ ਅਮਰੀਕੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਹੀ ਭਾਰਤ ਸਰਕਾਰ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰੇ ਤਾਂ ਕਿ ਇਨ੍ਹਾਂ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਠੱਲ੍ਹ ਪੈ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੈਂਟੋਸ ਮਨੁੱਖੀ ਅਧਿਕਾਰ ਕਮਿਸ਼ਨਰ ਨੇ ਅਮਰੀਕਨ ਕਾਂਗਰਸ ਦੇ ਅੱਗੇ ਭਾਰਤ ‘ਚ ਹੋ ਰਹੀ ਦਲਿਤਾਂ ਅਤੇ ਘੱਟ ਗਿਣਤੀਆਂ ‘ਤੇ ਤਸ਼ੱਦਦ ਸਬੰਧੀ ਸੁਣਵਾਈ ਕਰਵਾਈ ਸੀ ਅਤੇ ਅਮਰੀਕਨ ਸਰਕਾਰ ਨੂੰ ਬੇਨਤੀ ਕੀਤੀ ਸੀ ਇਸ ਬਾਰੇ ਭਾਰਤ ਨਾਲ ਗੱਲਬਾਤ ਕਰੇ। ਉਨ੍ਹਾਂ ਦੋਹਾਂ ਮਨੁੱਖੀ ਅਧਿਕਾਰ ਕਮਿਸ਼ਨਾਂ ਨੂੰ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ‘ਚ ਜਾਤੀਵਾਦ ਅਤੇ ਫ਼ਿਰਕਾਪ੍ਰਸਤ ਇਸ ਵੱਲੇ ਚੋਟੀ ‘ਤੇ ਹੈ ਅਤੇ ਅਮਰੀਕਾ ਜੋ ਕਿ ਇਕ ਲੋਕਤਾਂਤਰਿਕ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ‘ਤੇ ਪਹਿਰਾ ਦੇਣ ਵਾਲਾ ਦੁਨੀਆ ਦਾ ਸਭ ਤੋਂ ਉੱਤਮ ਦੇਸ਼ ਹੈ, ਨੂੰ ਡਿਪਲੋਮੈਟਿਕ ਚੈਨਲਾਂ ਨੂੰ ਵਰਤਦਿਆਂ ਭਾਰਤ ਸਰਕਾਰ ‘ਤੇ ਇਸ ਮਸਲੇ ਦੇ ਹੱਲ ਲਈ ਗੱਲਬਾਤ ਕਰਨੀ ਚਾਹੀਦੀ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


