ਵਾਸ਼ਿੰਗਟਨ : ਕੋਰੋਨਾ ਪ੍ਰਭਾਵਿਤ ਮਰੀਜ਼ਾਂ ਤੇ ਮੌਤਾਂ ਦੇ ਮਾਮਲਿਆਂ ‘ਚ ਅਮਰੀਕਾ ਪੂਰੀ ਦੁਨੀਆ ‘ਤੇ ਸਭ ਤੋਂ ਅੱਗੇ ਹੈ। ਇੱਥੇ ਹੁਣ ਤਕ ਇਸ ਜਾਨਲੇਵਾ ਵਾਇਰਸ ਨਾਲ 1706226 ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਪੂਰੇ ਦੇਸ਼ ‘ਚ ਹੁਣ ਤਕ ਇਸ ਦੀ ਵਜ੍ਹਾ ਨਾਲ 99805 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਬਾਵਜੂਦ ਇੱਥੇ ਵੱਖ-ਵੱਖ ਸ਼ਹਿਰਾਂ ਨਾਲ ਜੋ ਤਸਵੀਰਾਂ ਸਾਹਮਣੇ ਆਈਆਂ ਹਨ ਉਹ ਆਪਣੇ ਆਪ ‘ਚ ਸੱਚਾਈ ਨੂੰ ਬਿਆਨ ਕਰਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਵੀ ਇੱਥੋਂ ਦੇ ਲੋਕਾਂ ਨੂੰ ਲਾਪਰਵਾਹ ਹੀ ਕਹਿਣਗੇ। ਫਲੋਰੀਡਾ, ਨਿਊਯਾਰਕ ਤੇ ਹੋਰ ਇਲਾਕਿਆਂ ‘ਚ ਹਜ਼ਾਰਾਂ ਲੋਕ ਇਸ ਦੇ ਸ਼ਿਕਾਰ ਹੋ ਚੁੱਕੇ ਹਨ। ਇੱਥੇ ਹੋ ਰਹੀ ਪੂਲ ਤੇ ਕਲੱਬ ਪਾਰਟੀਆਂ ਦੀ ਵੀਡੀਓ ਵੀ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੂਰੇ ਦੇਸ਼ ‘ਚ ਇਸ ਤਰ੍ਹਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ‘ਚ ਲੋਕ ਬਿਨਾਂ ਮਾਸਕ ਲਗਾਏ ਤਾਂ ਇਕ ਦੂਸਰੇ ਤੋਂ ਦੂਰੀ ਬਣਾਉਣ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਕਰਕੇ ਹਜ਼ਾਰ ਲੋਕ ਇਸ ਦੇ ਸ਼ਿਕਾਰ ਹੋ ਰਹੇ ਹਨ ਤੇ ਹਰ ਰੋਜ਼ ਅਨੇਕਾਂ ਹੀ ਮਾਮਲੇ ਸਾਹਮਣੇ ਆ ਰਹੇ ਹਨ। ਹਾਲੇ ਤਕ ਇਸ ਦੀ ਦਵਾਈ ਨੂੰ ਵਿਕਸਿਤ ਨਹੀਂ ਕੀਤਾ ਜਾ ਸਕਿਆ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


