ਅਮਰੀਕਾ ਨੇ 150 ਭਾਰਤੀ ਨਾਗਰਿਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਜਾ ਤਾਂ ਵੀਜ਼ਾ ਨਿਯਮਾਂ ਦਾ ਉਲੰਘਣ ਕੀਤਾ ਸੀ ਜਾਂ ਫਿਰ ਨਾਜਾਇਜ਼ ਤਰੀਕੇ ਨਾਲ ਅਮਰੀਕਾ ਗਏ ਸਨ। ਬੁੱਧਵਾਰ ਸਵੇਰ ਇਹ ਸਾਰੇ ਦਿੱਲੀ ਹਵਾਈ ਅੱਡੇ ਉੱਤੇ ਪੁੱਜੇ। ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਲੈ ਕੇ ਇੱਕ ਖ਼ਾਸ ਜਹਾਜ਼ ਦਿੱਲੀ ਹਵਾਈ ਅੱਡੇ ਦੇ ਟਰਮਿਨਲ ਨੰਬਰ 3 ਉੱਤੇ ਸਵੇਰੇ 6 ਵਜੇ ਪਹੁੰਚਿਆ ਹੈ। ਇਹ ਜਹਾਜ਼ ਬੰਗਲਾਦੇਸ਼ ਹੁੰਦੇ ਹੋਏ ਭਾਰਤ ਪੁੱਜਾ। 300 ਭਾਰਤੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਇਹ ਸਾਰੇ ਨਾਜਾਇਜ਼ ਤਰੀਕੇ ਨਾਲ ਮੈਕਿਸਕੋ ਪੁੱਜੇ ਅਤੇ ਅਮਰੀਕਾ ਜਾਣ ਦੇ ਚਾਹਵਾਨ ਸਨ। ਦੱਸਣਯੋਗ ਹੈ ਕਿ ਪਿਛਲੀ 18 ਅਕਤੂਬਰ ਨੂੰ ਵੀ ਸਬੰਧਤ ਵਿਭਾਗ ਨੇ ਭਾਰਤੀ ਲੋਕਾਂ ਨੂੰ ਵਾਪਸ ਭਾਰਤ ਭੇਜਿਆ ਸੀ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

