ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ।

ਨਵੀਂ ਦਿੱਲੀ: ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ–ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ। ਇਸ ਲਈ ਅਮਰੀਕਾ ਵੱਲੋਂ ਦਬਾਅ ਬਣਾਇਆ ਗਿਆ ਹੈ। ਬੁੱਧਵਾਰ ਨੂੰ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐਨਐਮ) ਵੱਲੋਂ ਪ੍ਰੈੱਸ ਨੋਟ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਗਈ। ਪ੍ਰੈੱਸ ਨੋਟ ਮੁਤਾਬਕ ਜਿਨ੍ਹਾਂ ਭਾਰਤੀਆਂ ਕੋਲ ਦੇਸ਼ ‘ਚ ਰਹਿਣ ਦੀ ਇਜਾਜ਼ਤ ਨਹੀਂ ਸੀ, ੳਨ੍ਹਾਂ ਨੂੰ ਤੋਲੁਕਾ ਸਿਟੀ ਇੰਟਰਨੈਸ਼ਨਲ ਏਅਰਪੋਰਟ ਬੋਇੰਗ 747 ਏਅਰਕ੍ਰਾਫਰ ਰਾਹੀਂ ਨਵੀਂ ਦਿੱਲੀ ਭੇਜ ਦਿੱਤਾ ਗਿਆ। ਜੂਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਮੈਕਸੀਕੋ ਸੀਮਾ ਰਾਹੀਂ ਅਮਰੀਕਾ ‘ਚ ਆਉਣ ਵਾਲੇ ਲੋਕਾਂ ਦੀ ਐਂਟਰੀ ‘ਤੇ ਜੇਕਰ ਰੋਕ ਨਹੀਂ ਲਾਈ ਗਈ ਤਾਂ ਸਾਰੇ ਮੈਕਸੀਕੋ ਆਯਾਤਾਂ ‘ਤੇ ਟੈਰਿਫ ਲਾ ਦਿੱਤਾ ਜਾਵੇਗਾ। ਪ੍ਰੈੱਸ ਰਿਲੀਜ਼ ‘ਚ ਅੱਗੇ ਕਿਹਾ ਗਿਆ ਹੈ ਕਿ ਸਭ ਦੀ ਮਦਦ ਨਾਲ ਮਾਈਗ੍ਰੇਸ਼ਨ ਦੇ ਸਖ਼ਤ ਨਿਯਮਾਂ ਤੋਂ ਬਾਅਦ ਲੋਕਾਂ ਨੂੰ ਵਾਪਸ ਭੇਜਣ ਦਾ ਕੰਮ ਪੂਰਾ ਹੋਇਆ। ਫੈਡਰਲ ਮਾਈਗ੍ਰੇਸ਼ਨ ਏਜੰਟ ਤੇ ਨੈਸ਼ਨਲ ਗਾਰਡ ਨਾਲ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਅਕਾਯੁਕੈਨ ਮਾਈਗ੍ਰੇਸ਼ਨ ਸਟੇਸ਼ਨ ‘ਤੇ ਇਨ੍ਹਾਂ ਦੀ ਪਛਾਣ ਕਰਨ ਭੇਜਿਆ ਗਿਆ ਤਾਂ ਜੋ ਇਨ੍ਹਾਂ ਨੂੰ ਸਬੰਧਤ ਥਾਂਵਾਂ ‘ਤੇ ਭੇਜਿਆ ਜਾ ਸਕੇ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.