ਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਇਕ ਕਿਸਾਨ ‘ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ। ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਤਫ਼ਤੀਸ਼ ਕਰ ਰਹੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਮਹਿਮਦਪੁਰ ਵਿਖੇ ਸਵੇਰੇ ਕਰੀਬ ਅੱਠ ਵਜੇ ਅਸਮਾਨੀ ਬਿਜਲੀ ਡਿੱਗਣ ਕਾਰਨ ਪਰਮਜੀਤ ਸਿੰਘ (44) ਪੁੱਤਰ ਕਿਰਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਤਕ ਅੱਜ ਸਵੇਰੇ ਪਈ ਬਰਸਾਤ ਦੌਰਾਨ ਆਪਣੇ ਖੇਤਾਂ ‘ਚ ਝੋਨੇ ‘ਚ ਪਾਣੀ ਦੇਖਣ ਗਿਆ ਸੀ। ਮਿ੍ਤਕ ਖੇਤੀਬਾੜੀ ਦਾ ਕੰਮ ਕਰਦਾ ਸੀ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈਕੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਮਿ੍ਤਕ ਆਪਣੇ ਪਿੱਛੇ ਪਤਨੀ, ਦੋ ਲੜਕੀਆਂ ਅਤੇ ਮੁੰਡਾ ਛੱਡ ਗਿਆ ਹੈ। ਮਿ੍ਤਕ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਾਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਅੱਜ ਮਿ੍ਤਕ ਦੇ ਵਿਆਹ ਦੀ 21ਵੀਂ ਵਰੇ੍ਹਗੰਢ ਸੀ। ਜਿਸ ਨੂੰ ਲੈਕੇ ਉਸ ਦੇ ਬੱਚਿਆਂ ਅਤੇ ਪਰਿਵਾਰ ਨੇ ਤਿਆਰੀ ਵੀ ਕੀਤੀ ਹੋਈ ਸੀ। ਗੌਰਤਲਬ ਹੈ ਕਿ ਮਿ੍ਤਕ ਪਹਿਲਾਂ ਰੋਜ਼ਾਨਾ ਦੀ ਤਰ੍ਹਾਂ ਛੇ ਵਜੇ ਖੇਤਾਂ ‘ਚ ਗਿਆ ਸੀ ਪਰ ਜਦੋਂ 7 ਵਜੇ ਦੇ ਕਰੀਬ ਤੇਜ਼ ਬਰਸਾਤ ਪਈ ਤਾਂ ਮਿ੍ਤਕ ਆਪਣੇ ਖੇਤਾਂ ‘ਚ ਲਾਏ ਝੋਨੇ ਦਾ ਪਾਣੀ ਦੇਖਣ ਲਈ ਗਿਆ ਸੀ। ਇਸੇ ਦੌਰਾਨ ਉਸ ਤੇ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ।