ਅਸੀਂ ਰਾਜਨੀਤਿਕ ਪਾਰਟੀਆਂ ਨੂੰ ਨਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਂ ਸਮਰਪਿਤ : ਪਿੰਡ ਵਾਸੀ

ਤਪਾ ਮੰਡੇਰੂੜੇਕੇ ਕਲਾਂ, (ਅਵਤਾਰ ਸਿੰਘ ਮਹਿਤੇਇਕਬਾਲ ਸਿੰਘ ਮਹਿਤੇਸਰਬਜੀਤ ਸਿੰਘ ਮਹਿਤਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਚ ਸਿਆਸਤ ਕਰਦੀਆਂ ਆ ਰਹੀਆਂ ਪੰਜਾਬ ਦੀਆਂ ਦੋਵੇਂ ਮੁੱਖ ਸਿਆਸੀ ਪਾਰਟੀਆਂ, ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਤੋਂ ਦੁੱਖੀ ਹੋਏ ਪੰਥਕ ਇਲਾਕੇ ਵਜੋਂ ਜਾਣੇ ਜਾਂਦੇ ਪਿੰਡ ਧੌਲਾ ਦੇ ਨਿਵਾਸੀਆਂ ਨੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਮੁੱਚੇ ਪਿੰਡ ਦੀ ਭਰਵੀਂ ਇੱਕਤਰਤਾ ਬੁਲਾਈ, ਜਿਸ ਵਿੱਚ ਪਿੰਡ ਵਾਸੀਆਂ ਵੱਡੇ ਪੱਧਰ ਤੇ ਸਮੂਲੀਅਤ ਕਰਕੇ ਸਰਵਸੰਮਤੀ ਨਾਲ ਅਕਾਲੀ ਦਲ ਬਾਦਲ ਅਤੇ ਕਾਂਗਰਸ ਦਾ 19 ਸਤੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਚੋਣਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਗਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਮੱਖਣ ਸਿੰਘ ਧੌਲਾ, ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਰੋਸ਼ ਵਜੋਂ ਬਰਗਾੜੀ ਵਿਖੇ ਸਾਂਤ ਮਈ ਧਰਨਾ ਦੇ ਰਹੀ ਸਿੱਖ ਸੰਗਤ ਤੇ ਤਤਕਾਲੀ ਬਾਦਲ ਸਰਕਾਰ ਦੇ ਹੁਕਮਾਂ ਤੇ ਚੱਲਦਿਆਂ ਡੀ.ਜੀ.ਪੀ ਸੁਮੇਧ ਸੈਣੀ ਦੀ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਕੇ ਵੱਡੀ ਗਿਣਤੀ ਸੰਗਤਾਂ ਨੂੰ ਜ਼ਖਮੀ ਕਰਨ ਸਮੇਤ ਸਿੱਧੀਆਂ ਗੋਲੀਆਂ ਚਲਾ ਕੇ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ, ਜਿਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਬਜਾਏ ਬਾਦਲ ਲਾਣੇ ਵੱਲੋਂ ਇਸ ਮਸਲ਼ੇ ਨੂੰ ਠੰਡੇ ਬਸਤੇ ਪਾਉਣ ਦਾ ਕਾਰਨ ਜ਼ਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਬਾਦਲਾਂ ਦਾ ਚਿਹਰਾ ਬੇਨਕਾਬ ਹੋ ਚੁੱਕਾ ਹੈ।ਉਹਨਾਂ ਕਿਹਾ ਕਿ ਇਸ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਿੱਖ ਸੰਗਤਾਂ ਵਿੱਚ ਜਾਗੇ ਰੋਹ ਕਾਰਨ ਪੰਥ ਦਰਦੀਆਂ ਨੇ ਬਾਦਲ ਦਲੀਆਂ ਨੂੰ ਪੰਥ ਦੇ ਗਦਾਰ ਦਾ ਦਰਜ਼ਾ ਦੇ ਕੇ ਪੰਜਾਬ ਭਰ ਚ ਪੂਤਲੇ ਸਾੜ ਰਹੇ ਹਨ ਅਤੇ ਲੋਕਲ ਲੀਡਰਾਂ ਦਾ ਵੀ ਬਾਈਕਾਟ ਕੀਤਾ ਜਾਣਾ ਸਲਾਘਾਯੋਗ ਹੈ।
ਅੱਗੇ ਬੋਲਦਿਆਂ ਉਹਨਾਂ ਕਿਹਾ ਦੂਜੇ ਪਾਸੇ ਮੁੱਢ ਤੋਂ ਹੀ ਸਿੱਖ ਕੌਮ ਦੀ ਕਾਤਲ ਜਮਾਤ ਰਹੀ ਕਾਂਗਰਸ ਵੱਲੋਂ ਬੇਅਦਬੀ ਮਾਮਲਿਆਂ ਦਾ ਸਿਆਸੀ ਰੰਗਤ ਦੇ ਕੇ ਆਪਣੇ ਦਾਮਨ ਤੇ ਲੱਗੇ 84 ਦੇ ਦਾਗ ਧੋਣ ਦੀ ਕੋਝੀ ਚਾਲ ਚੱਲੀ ਗਈ ਹੈ, ਇਕ ਪਾਸੇ ਤਾਂ ਕਾਂਗਰਸ ਵੱਲੋਂ ਸਿੱਖਾਂ ਦੀ ਹਮਦਰਦੀ ਖੱਟਣ ਲਈ ਵਿਧਾਨ ਸਭਾ ਸ਼ੈਸਨ ਬੁਲਾ ਕੇ ਜ਼ਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਕੇ ਵਿਸ਼ਾਲ ਚਰਚਾ ਕਰਵਾਈ ਗਈ ਤੇ ਦੂਜੇ ਪਾਸੇ ਰਿਪੋਰਟ ਅਨੁਸਾਰ ਦੋਸ਼ੀ ਪਾਏ ਗਏ ਬਾਦਲਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਬਚਾਉਣ ਦੇ ਨਾਲ ਨਾਲ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਸੌਦਾ ਸਾਧ ਦੇ ਚੇਲਿਆਂ ਨੂੰ ਇਸ ਬਲਾਕ ਸੰਮਤੀ ਚੋਣਾਂ ਅੰਦਰ ਟਿਕਟਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ।ਜਿਸ ਤੋਂ ਬਾਅਦ ਪੰਥ ਦਰਦੀ ਮਖੌਟਾ ਪਾਉਣ ਦੀਆਂ ਕੋਸ਼ਿਸਾਂ ਵਿੱਚ ਲੱਗੀ ਕਾਂਗਰਸ ਦਾ ਅਸ਼ਲੀ ਚਿਹਰਾ ਸਾਹਮਣੇ ਆ ਚੁੱਕਾ ਹੈ।ਜਿਸ ਦੇ ਚੱਲਦਿਆਂ ਧੌਲਾ ਵਾਸੀਆਂ ਵੱਲੋਂ ਸਾਰੇ ਧਰਮਾ ਤੇ ਰਾਜਨੀਤਿਕ ਪਾਰਟੀਆਂ ਤੋਂ ਉੱਪਰ ਉਠਕੇ ਇਹ ਮਤਾ ਪਾਇਆ ਗਿਆ ਹੈ, ਕਿ ਉਹ ਬਾਦਲ ਦਲ ਅਤੇ ਕਾਂਗਰਸ ਦੇ ਉਮੀਦਵਾਰ ਦਾ ਪੂਰਨ ਤੌਰ ਤੇ ਬਾਈਕਾਟ ਕਰਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.