ਅੰਮ੍ਰਿਤਸਰ, (ਨੀਰਜ): ਸ਼ਹਿਰ ਦੇ ਪੁਤਲੀਘਰ ‘ਚ ਹੋਏ ਬਲਾਸਟ ਦੇ ਮਾਮਲੇ ‘ਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਫ੍ਰੀ ਇਲਾਜ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਸਪੈਸ਼ਲ ਇੰਵੈਸਟੀਗੇਸ਼ਨ ਅਫਸਰ ਨੂੰ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੁਤਲੀਘਰ ‘ਚ ਇਕ ਕਬਾੜ ਦੇ ਢੇਰ ‘ਚੋਂ ਸਮਾਨ ਵੱਖ ਕਰਨ ਦੌਰਾਨ ਸੋਮਵਾਰ ਰਾਤ ਧਮਾਕਾ ਹੋ ਗਿਆ, ਜਿਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 5 ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


