ਅੰਮ੍ਰਿਤਸਰ ਪੁਲਿਸ ਨੇ 5 ਸਾਲ ਪੁਰਾਣੇ ਕੇਸ ਵਿੱਚ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ

ਅੰਮ੍ਰਿਤਸਰ: ਇੱਥੋਂ ਦੇ ਡਵੀਜ਼ਨ ‘ਈ’ ਠਾਣੇ ਦੀ ਪੁਲਿਸ ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿੱਚ ਲਿਆ ਕੇ 2013 ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ। ਭਾਈ ਮਿੰਟੂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਸੀ।ਸਿੱਖ ਸਿਆਸੀ ਕੈਦੀਆਂ (ਬੰਦੀ ਸਿੰਘਾਂ) ਦੀ ਸੂਚੀ ਬਣਾਉਣ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੱਤੀ ਕਿ ਭਾਈ ਮਿੰਟੂ ਨੂੰ ਮੁਕਦਮਾ ਐਫ. ਆਈ. ਆਰ. 108/2013 (ਠਾਣਾ ਡਵੀਜ਼ਨ ਈ ਅੰਮ੍ਰਿਤਸਰ) ਵਿੱਚ ਅੱਜ ਮੈਜਿਸਟ੍ਰੇਟ ਰਵਿੰਦਰ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਈ ਮਿੰਟੂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।ਦਿਲਚਸਪ ਗੱਲ ਹੈ ਕਿ ਮਈ 2016 ਵਿੱਚ ਭਾਈ ਮਿੰਟੂ ਨੇ ਆਪ ਅਦਾਲਤ ਕੋਲ ਪਹੁੰਚ ਕਰਕੇ ਪੁਲਿਸ ਨੂੰ ਇਸ ਮੁਕਦਮੇਂ ਵਿੱਚ ਬਣਦੀ ਕਾਰਵਾਈ ਸ਼ੁਰੂ ਕਰਨ ਦੀ ਹਿਦਾਇਤ ਦੇਣ ਲਈ ਕਿਹਾ ਸੀ, ਕਿਉਂਕਿ ਉਸ ਦਾ ਮੰਨਣਾ ਸੀ ਕਿ ਪੁਲਿਸ ਜਾਣ ਬੁੱਝ ਕੇ ਮਾਮਲੇ ਨੂੰ ਲਮਕਾ ਰਹੀ ਹੈ। ਪਰ ਉਸ ਵੇਲੇ ਪੁਲਿਸ ਦੇ ਅਦਾਲਤ ਵਿੱਚ ਇਹ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਰਿਕਾਰਡ ਮੁਤਾਬਕ ਹਰਮਿੰਦਰ ਸਿੰਘ ਮਿੰਟੂ ਪਾਕਿਸਤਾਨ ਵਿੱਚ ਹੈ। ਭਾਵੇਂ ਕਿ ਉਸ ਵੇਲੇ ਭਾਈ ਮਿੰਟੂ ਮੈਕਸੀਮਮ ਸਕਿਉਰਟੀ ਜੇਲ੍ਹ ਨਾਭਾ ਵਿੱਚ ਨਜ਼ਰਬੰਦ ਸੀ ਪਰ ਫਿਰ ਵੀ ਅਦਾਲਤ ਨੇ ਪੁਲਿਸ ਦੇ ਦਾਅਵੇ ਦੀ ਬਿਨਾਅ ‘ਤੇ ਭਾਈ ਮਿੰਟੂ ਦੀ ਅਰਜ਼ੀ ਰੱਦ ਕਰ ਦਿੱਤੀ ਸੀ।ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਨੇ ਥਾਈਲੈਂਡ ਤੋਂ ਲਿਆਂਦੇ ਗੁਰਦੇਵ ਸਿੰਘ ਟਾਂਡਾ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.