ਮੋਗਾ- ਆਈਲੈਟਸ ਵਿਚ ਬੈਂਡ ਘੱਟ ਹੋਣ ਕਾਰਨ ਪੰਜ ਮਹੀਨੇ ਤੋਂ ਪ੍ਰੇਸ਼ਾਨ ਲੜਕੀ ਅਤੇ ਉਸ ਦੀ ਮਾਂ ਨੇ ਐਤਵਾਰ ਤੜਕੇ ਕੀਟਨਾਸ਼ਕ ਦਵਾਈ ਨਿਗਲ ਲਈ। ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਉਸ ਦੀ ਮਾਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਅਜੀਤਵਾਲ ਦੇ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਕੋਕਰੀ ਕਲਾਂ ਨਿਵਾਸੀ ਇਕਬਾਲ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਸ ਦੀ 18 ਸਾਲ ਦੀ ਬੇਟੀ ਹਰਮਨਦੀਪ ਕੌਰ ਨੇ 12ਵੀਂ ਪਾਸ ਕਰਨ ਤੋਂ ਬਾਅਦ ਮਾਰਚ ਵਿਚ ਆਈਲੈਟਸ ਦਾ ਟੈਸਟ ਦਿੱਤਾ ਸੀ ਲੇਕਿਨ ਉਸ ਵਿਚ ਸਾਢੇ ਚਾਰ ਬੈਂਡ ਆਉਣ ‘ਤੇ ਉਹ ਕਾਫੀ ਪ੍ਰੇਸ਼ਾਨ ਰਹਿਣ ਲੱਗੀ। ਉਹ ਹੌਲੀ ਹੌਲੀ ਖਾਣਾ ਪੀਣਾ ਛੱਡ ਰਹੀ ਸੀ। ਇਸੇ ਦੇ ਚਲਦਿਆਂ ਸ਼ਨਿੱਚਰਵਾਰ ਦੀ ਅੱਧੀ ਰਾਤ ਤੋਂ ਬਾਅਦ ਦੋ ਵਜੇ ਹਰਮਨਦੀਪ ਕੌਰ ਅਤੇ ਉਸ ਦੀ ਮਾਤਾ ਚਰਨਜੀਤ ਕੌਰ ਨੇ ਅਚਾਨਕ ਘਰ ਵਿਚ ਰੱਖੀ ਕੀਟਨਾਸ਼ਕ ਦਵਾਈ ਨਿਗਲ ਲਈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


